ਹਿਮਾਚਲ ਵਿਧਾਨ ਸਭਾ ਚੋਣ ਪ੍ਰਚਾਰ ਖਤਮ ਹੋ ਗਿਆ ਹੈ। ਹੁਣ 12 ਨਵੰਬਰ ਨੂੰ ਵੋਟਿੰਗ ਹੋਵੇਗੀ। ਇਸ ਦੇ ਲਈ ਸੂਬੇ ਵਿੱਚ ਤਿਆਰੀਆਂ ਮੁਕੰਮਲ ਹਨ। ਸੂਬੇ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਸਰਹੱਦ ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਨਾਲ ਲੱਗਦੀ ਹੈ।
ਸਿਰਮੌਰ ਜ਼ਿਲ੍ਹੇ ਵਿੱਚ 18 ਨਾਕੇ ਲਾਏ ਗਏ ਹਨ, ਜਿੱਥੇ ITBP ਅਤੇ ਪੁਲਿਸ ਮੁਲਾਜ਼ਮ ਤਾਇਨਾਤ ਹਨ। ਨਾਕਿਆਂ ਤੋਂ ਲੰਘਣ ਵਾਲੇ ਹਰ ਵਿਅਕਤੀ ਅਤੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਿਰਮੌਰ ਪੁਲਿਸ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਨਾਹਨ, ਸ਼ਿਲਾਈ ਅਤੇ ਪਾਉਂਟਾ ਸਾਹਿਬ ਡਿਵੀਜ਼ਨਾਂ ਦੀਆਂ ਹੱਦਾਂ ‘ਤੇ ਹਰ ਆਉਣ-ਜਾਣ ਵਾਲੇ ਵਾਹਨ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸੀਸੀਟੀਵੀ ਰਾਹੀਂ ਸੂਬੇ ਦੀ ਸਰਹੱਦ ਵਿੱਚ ਦਾਖ਼ਲ ਹੋਣ ਵਾਲੇ ਹਰ ਵਿਅਕਤੀ ਤੇ ਨਜ਼ਰ ਰੱਖੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਵੋਟਾਂ ਦੌਰਾਨ ਕੋਈ ਹਿੰਸਾ ਨਾ ਹੋ ਸਕੇ। ਜ਼ਿਲ੍ਹਾ ਸਿਰਮੌਰ ਦੇ ਅੰਦਰ ਵੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਐਸਪੀ ਸਿਰਮੌਰ ਰਮਨ ਕੁਮਾਰ ਮੀਨਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਬਾਹਰਲੇ ਰਾਜਾਂ ਤੋਂ ਆਉਣ ਵਾਲੇ ਲੋਕਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਬਾਹਰਲੇ ਸੂਬਿਆਂ ਤੋਂ ਚੋਣ ਪ੍ਰਚਾਰ ਲਈ ਆਏ ਵਰਕਰ ਰਾਜ ਛੱਡ ਕੇ ਚਲੇ ਗਏ ਹਨ। ਪੁਲਿਸ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ।