ਹਿਮਾਚਲ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਵਿੱਚ ਸ਼ਰਾਬ ਅਤੇ ਪੈਸੇ ਵੰਡਣ ਦੇ ਯਤਨ ਜਾਰੀ ਹਨ। ਇਸ ਐਕਟ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਵਿਭਾਗ ਨੇ ਸੂਬੇ ਭਰ ‘ਚ ਗਸ਼ਤ ਦੌਰਾਨ 22.32 ਲੱਖ ਰੁਪਏ ਦੀ ਨਗਦੀ ਅਤੇ 2500 ਲੀਟਰ ਨਜਾਇਜ਼ ਅੰਗਰੇਜ਼ੀ, ਦੇਸੀ ਸ਼ਰਾਬ ਅਤੇ ਬੀਅਰ ਜਿਸ ਦੀ ਕੀਮਤ 11.41 ਲੱਖ ਰੁਪਏ ਹੈ ਬਰਾਮਦ ਕੀਤੀ ਹੈ।
ਚੋਣ ਕਮਿਸ਼ਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਵੱਲੋਂ ਕੀਤੀ ਨਾਕਾਬੰਦੀ ਦੌਰਾਨ 1 ਕਰੋੜ 35 ਲੱਖ 50 ਹਜ਼ਾਰ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ। ਸੂਬੇ ਦੇ ਕਰ ਤੇ ਆਬਕਾਰੀ ਵਿਭਾਗ ਨੇ 1 ਕਰੋੜ 1 ਲੱਖ 50 ਹਜ਼ਾਰ 158 ਰੁਪਏ ਦੀ 27479 ਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਹੈ। 14 ਕਰੋੜ 93 ਲੱਖ 98 ਹਜ਼ਾਰ 560 ਰੁਪਏ ਦੀ ਨਕਦੀ ਜ਼ਬਤ ਕੀਤੀ ਜਾ ਚੁੱਕੀ ਹੈ। ਪੁਲਿਸ, ਰਾਜ ਕਰ ਤੇ ਆਬਕਾਰੀ ਵਿਭਾਗ ਨੇ 12 ਕਰੋੜ 39 ਲੱਖ 98 ਹਜ਼ਾਰ 263 ਰੁਪਏ ਦੀ 857516.491 ਲੀਟਰ ਸ਼ਰਾਬ, ਬੀਅਰ ਬਰਾਮਦ ਕੀਤੀ ਹੈ। ਵਿਭਾਗਾਂ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਹੁਣ ਤੱਕ ਕੁੱਲ 37 ਕਰੋੜ 17 ਲੱਖ 21 ਹਜ਼ਾਰ 989 ਰੁਪਏ ਦੀ ਨਾਜਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ‘ਤੇ ਜੁਰਮਾਨਾ ਵੀ ਲਗਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸੂਬੇ ਵਿੱਚ 12 ਨਵੰਬਰ ਨੂੰ ਵੋਟਾਂ ਪੈਣੀਆਂ ਹਨ ਅਤੇ ਹਰ ਵਾਹਨ ਤੇ ਪੁਲਿਸ ਦੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ । ਅਜਿਹੇ ‘ਚ ਪੁਲਿਸ ਵਿਭਾਗ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਪੁਲਿਸ ਅਤੇ ਆਮਦਨ ਕਰ ਵਿਭਾਗ ਹਰ ਵਾਹਨ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਗਸ਼ਤ ਦੌਰਾਨ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿੱਚ ਆਉਣ ਵਾਲੇ ਵਾਹਨਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਵਾਹਨ ਦੀ ਜਾਂਚ ਕਰਨ ਤੋਂ ਬਾਅਦ ਹੀ ਜਾਣ ਦਿੱਤਾ ਜਾ ਰਿਹਾ ਹੈ।