ਹਿਮਾਚਲ ਦੀ ਰਾਜਧਾਨੀ ਸ਼ਿਮਲਾ ਸਣੇ ਸੂਬੇ ਦੇ 6 ਜ਼ਿਲਿਆਂ ਵਿੱਚ ਭਾਰੀ ਬਰਫਬਾਰੀ ਹੋ ਰਹੀ ਹੈ । ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਦਾ ਦੌਰ ਜਾਰੀ ਹੈ। ਹਾਲਾਂਕਿ ਸ਼ਿਮਲਾ ਵਿੱਚ ਹਲਕੀ ਬਰਫਬਾਰੀ ਹੋ ਰਹੀ ਹੈ, ਪਰ ਪਹਾੜੀ ਇਲਾਕਿਆਂ ਵਿੱਚ ਬਰਫ ਦੀ ਮੋਟੀ ਚਾਦਰ ਵਿਛ ਗਈ ਹੈ । ਲਾਹੌਲ ਸਪਿਤੀ ਜ਼ਿਲ੍ਹੇ ਦੇ ਲੋਸਰ, ਅਟਲ ਟਨਲ, ਰੋਹਤਾਂਗ ਪਾਸ, ਕੁੰਜਮਪਾਸ, ਬਰਾਲਾਚਾ ਵਿਖੇ ਬਰਫ ਦੀ ਮੋਟੀ ਪਰਤ ਵਿਛੀ ਹੈ।
ਲਾਹੌਲ ਸਪਿਤੀ, ਕਿਨੌਰ, ਕੁੱਲੂ ਅਤੇ ਚੰਬਾ ਦੇ ਪਾਂਗੀ, ਭਰਮੌਰ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਹੋ ਰਹੀ ਹੈ। ਬਰਫਬਾਰੀ ਕਾਰਨ ਸ਼ਿਮਲਾ ਵਿੱਚ ਠੰਡ ਵੀ ਕਾਫੀ ਵਧ ਗਈ ਹੈ। ਕੁਫਰੀ, ਨਾਰਕੰਡਾ, ਖੜਾ ਪੱਥਰ, ਚੌਪਾਲ, ਰੋਹੜੂ, ਚੰਸ਼ਾਲ, ਨਾਰਕੰਡਾ ਸਮੇਤ ਸ਼ਿਮਲਾ ਦੇ ਉੱਚੇ ਇਲਾਕਿਆਂ ਵਿੱਚ ਵੀ ਰੁਕ-ਰੁਕ ਕੇ ਬਰਫਬਾਰੀ ਹੋ ਰਹੀ ਹੈ।
ਇਹ ਵੀ ਪੜ੍ਹੋ: ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ- ‘ਸਾਲ 2020 ‘ਚ ਖਰਾਬ ਹੋਈਆਂ ਫਸਲਾਂ ਦਾ ਦੇਵਾਂਗੇ ਮੁਆਵਜ਼ਾ’
ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਅਗਲੇ 5 ਦਿਨਾਂ ਤੱਕ ਮੌਸਮ ਖਰਾਬ ਰਹੇਗਾ । ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਕਿਨੌਰ, ਲਾਹੌਲ ਸਪਿਤੀ ਅਤੇ ਕੁੱਲੂ ਜ਼ਿਲ੍ਹੇ ਵਿੱਚ ਕੁਝ ਉੱਚਾਈ ਵਾਲੇ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਸ਼ਿਮਲਾ, ਚੰਬਾ, ਕਾਂਗੜਾ, ਮੰਡੀ ਅਤੇ ਸਿਰਮੌਰ ਜ਼ਿਲਿਆਂ ਦੇ ਉੱਚੇ ਇਲਾਕਿਆਂ ਵਿੱਚ ਅਗਲੇ 3 ਦਿਨ ਬਰਫਬਾਰੀ ਦਾ ਦੌਰ ਜਾਰੀ ਰਹੇਗਾ।
ਮੌਸਮ ਵਿਭਾਗ ਨੇ ਚੰਬਾ ਦੇ ਤੀਸਾ ਅਤੇ ਭਟੀਆਟ ਵਿੱਚ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਹੈ । ਕਾਂਗੜਾ ਅਤੇ ਸ਼ਿਮਲਾ ਦੇ ਉੱਚੇ ਇਲਾਕਿਆਂ ਵਿੱਚ ਅੱਜ ਰਾਤ ਅਤੇ ਕੱਲ੍ਹ ਅਤੇ ਸਿਰਮੌਰ ਜ਼ਿਲ੍ਹੇ ਵਿੱਚ ਭਾਰੀ ਬਰਫ਼ਬਾਰੀ ਹੋਣ ਦੀ ਗੱਲ ਕਹੀ ਗਈ ਹੈ । ਉੱਥੇ ਹੀ ਮੌਸਮ ਵਿਭਾਗ ਵੱਲੋਂ ਸੈਲਾਨੀਆਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਸੈਲਾਨੀਆਂ ਨੂੰ ਪਹਾੜੀ ਇਲਾਕਿਆਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ । ਮੌਸਮ ਵਿਭਾਗ ਮੁਤਾਬਕ ਜਿੱਥੇ ਸੈਲਾਨੀ ਹਨ, ਉੱਥੇ ਹੀ ਰੁਕਣ। ਡਰਾਈਵਿੰਗ ਕਰਦੇ ਸਮੇਂ ਸਾਵਧਾਨ ਰਹੋ ਕਿਉਂਕਿ ਬਰਫੀਲੇ ਖੇਤਰਾਂ ਵਿਚ ਸੜਕਾਂ ‘ਤੇ ਤਿਲਕਣ ਹੁੰਦੀ ਹੈ । ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਸੀਂ ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦੇ ਹੋ।
ਵੀਡੀਓ ਲਈ ਕਲਿੱਕ ਕਰੋ -: