ਉੱਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਨਾਲ-ਨਾਲ ਪਹਾੜਾਂ ਵਿੱਚ ਵੀ ਭਾਰੀ ਬਰਫ਼ਬਾਰੀ ਹੋ ਰਹੀ ਹੈ। ਇਸੇ ਵਿਚਾਲੇ ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਭਾਰੀ ਬਾਰਿਸ਼ ਅਤੇ ਬਰਫਬਾਰੀ ਹੋਈ ਹੈ। ਇਸੇ ਵਿਚਾਲੇ ਹੁਣ ਮੌਸਮ ਵਿਭਾਗ ਵੱਲੋਂ ਮੁੜ ਤੋਂ ਭਾਰੀ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ । ਉੱਥੇ ਹੀ ਦੂਜੇ ਪਾਸੇ ਹਿਮਾਚਲ ਦੇ ਲਾਹੌਲ ਵਿੱਚ ਬਰਫ ਦਾ ਤੂਫ਼ਾਨ ਆਇਆ ਹੈ।
ਦੱਸ ਦੇਈਏ ਕਿ ਲਾਹੌਲ ਦੇ ਸਿਸੂ ਅਤੇ ਰਾਸ਼ੇਲ ਪਿੰਡ ਵਿੱਚ ਬਰਫ ਦਾ ਤੂਫ਼ਾਨ ਆਇਆ ਹੈ, ਹਾਲਾਂਕਿ ਇਸ ਵਿੱਚ ਕੋਈ ਨੁਕਸਾਨ ਨਹੀਂ ਹੋਇਆ ਹੈ। ਪਰ ਖਰਾਬ ਮੌਸਮ ਕਾਰਨ ਸੂਬੇ ਵਿੱਚ 7 ਲੋਕਾਂ ਦੀ ਜਾਨ ਚਲੀ ਗਈ। ਸ਼ਿਮਲਾ ਵਿੱਚ ਕਾਰ ਦੇ ਬਰਫ ਤੋਂ ਖਿਸਕਣ ਕਾਰਨ ਇੱਕ ਬੱਚੇ ਅਤੇ ਗਰਭਵਤੀ ਮਹਿਲਾ ਸਮੇਤ 5 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ, ਹਾਕੀ ਤੇ ਗੇਂਦ ਨਾਲ ਉਤਰਨਗੇ ਮੈਦਾਨ ‘ਚ
ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਵਿੱਚ ਭਾਰੀ ਬਰਫ਼ਬਾਰੀ ਅਤੇ ਮੀਂਹ ਕਾਰਨ ਛੇ ਨੈਸ਼ਨਲ ਹਾਈਵੇ ਸਮੇਤ 774 ਸੜਕਾਂ ਠੱਪ ਹਨ। 2054 ਬਿਜਲੀ ਦੇ ਟਰਾਂਸਫਾਰਮਰ ਬੰਦ ਹੋਣ ਕਾਰਨ ਕਈ ਪਿੰਡਾਂ ਵਿੱਚ ਬਲੈਕ ਆਊਟ ਹੋ ਗਿਆ ਹੈ। ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੇ 450 ਰੂਟ ਠੱਪ ਪਏ ਹਨ। ਮੰਡੀ ਜ਼ਿਲ੍ਹੇ ਵਿੱਚ ਪਹਾੜੀ ਤੋਂ ਪੱਥਰ ਡਿੱਗਣ ਕਾਰਨ ਚੰਡੀਗੜ੍ਹ-ਮਨਾਲੀ ਨੈਸ਼ਲ ਹਾਈਵੇ ਸੱਤ ਮੀਲ ਨੇੜੇ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਹਾਲਾਂਕਿ ਪੁਲਿਸ ਅਤੇ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਨਾਲ ਆਵਾਜਾਈ ਨੂੰ ਡਾਈਵਰਟ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: