ਹਿਮਾਚਲ ਪ੍ਰਦੇਸ਼ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 30 ਜੂਨ ਤੱਕ ਸ਼ਿਮਲਾ ਵਿੱਚ 221 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਤਸਕਰਾਂ ਵਿੱਚ ਸਭ ਤੋਂ ਵੱਧ 171 ਪਹਾੜੀ ਸੂਬੇ ਦੇ ਹਨ, ਜਦੋਂ ਕਿ ਇਸ ਸਬੰਧ ਵਿੱਚ ਹੋਰਨਾਂ ਸੂਬਿਆਂ ਤੋਂ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਵਿੱਚ ਪੰਜਾਬ ਸਭ ਤੋਂ ਅੱਗੇ ਹੈ। ਜਿਸ ਤੋਂ ਬਾਅਦ ਨੇਪਾਲ ਦੇ ਤਸਕਰਾਂ ਦਾ ਸਥਾਨ ਹੈ। ਗ੍ਰਿਫਤਾਰ ਕੀਤੇ ਗਏ 221 ਵਿਅਕਤੀਆਂ ਵਿੱਚੋਂ 8 ਮਹਿਲਾਵਾਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਮਹਿਲਾਵਾਂ ਦਾ ਸ਼ਾਮਿਲ ਹੋਣਾ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਦੱਸਿਆ ਕਿ ਸ਼ਿਮਲਾ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਦੂਜੇ ਰਾਜਾਂ ਦੇ ਕੁੱਲ 42 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਜਿਸ ਵਿੱਚ ਪੰਜਾਬ ਦੇ 25, ਉੱਤਰ ਪ੍ਰਦੇਸ਼ ਦੇ ਚਾਰ, ਹਰਿਆਣਾ, ਰਾਜਸਥਾਨ ਅਤੇ ਉੱਤਰਾਖੰਡ ਦੇ ਤਿੰਨ-ਤਿੰਨ, ਦਿੱਲੀ ਦੇ ਦੋ ਅਤੇ ਚੰਡੀਗੜ੍ਹ ਅਤੇ ਬਿਹਾਰ ਤੋਂ ਇੱਕ-ਇੱਕ ਵਿਅਕਤੀ ਸ਼ਾਮਿਲ ਹੈ। ਇਸ ਤੋਂ ਇਲਾਵਾ ਪਹਾੜੀ ਰਾਜ ਤੋਂ 171 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਦੱਸ ਦੇਈਏ ਕਿ ਸ਼ਿਮਲਾ ਤੋਂ ਫੜੇ ਗਏ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਤੋਂ ਇਲਾਵਾ ਨਸ਼ਾ ਤਸਕਰੀ ਵਿੱਚ ਵਰਤੇ ਜਾਂਦੇ 90 ਵਾਹਨ ਜ਼ਬਤ ਕੀਤੇ ਗਏ ਹਨ। ਇਨ੍ਹਾਂ ਕੁੱਲ 90 ਵਾਹਨਾਂ ਵਿੱਚੋਂ 11ਵਾਹਨਾਂ ਦੇ ਪੰਜਾਬ ਰਜਿਸਟ੍ਰੇਸ਼ਨ ਨੰਬਰ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਤਸਕਰਾਂ ਦੀ ਕਰੀਬ 1 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਲਈ ਵੱਖ-ਵੱਖ ਅਦਾਲਤਾਂ ਵਿੱਚ ਕਾਰਵਾਈ ਵੀ ਸ਼ੁਰੂ ਕੀਤੀ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: