ਹਰਿਆਣਾ ਦੇ ਹਿਸਾਰ ਵਿੱਚ ਅੱਜ ਇੱਕ ਨਿੱਜੀ ਹਸਪਤਾਲ ਦੇ ਸੰਚਾਲਕ ਡਾਕਟਰ ਰਵਿੰਦਰ ਗੁਪਤਾ ਉੱਤੇ ਹੋਈ ਕੁੱਟਮਾਰ ਦੇ ਵਿਰੋਧ ਵਿੱਚ ਆਪਣੇ ਹਸਪਤਾਲਾਂ ਵਿੱਚ ਹੜਤਾਲ ਰਖਣਗੇ। ਡਾਕਟਰਾਂ ਨੇ ਇਹ ਫੈਸਲਾ IMA ਦੇ ਨਿਰਦੇਸ਼ਾਂ ‘ਤੇ ਲਿਆ ਹੈ।
IMA ਦੇ ਪ੍ਰਧਾਨ ਡਾਕਟਰ ਜੇਪੀ ਐਸ ਨਲਵਾ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਅੱਜ ਪੂਰੀ ਤਰ੍ਹਾਂ ਠੱਪ ਹੋ ਜਾਣਗੀਆਂ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਡਾਕਟਰਾਂ ਨੇ ਸ਼ਹਿਰ ਦੇ ਦਬੜਾ ਚੌਕ ਤੋਂ ਐੱਸਪੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ ਅਤੇ ਐੱਸਪੀ ਨਾਲ ਮੁਲਾਕਾਤ ਕੀਤੀ। ਐਸਪੀ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸੋਮਵਾਰ ਨੂੰ ਡਾਕਟਰ ਰਵਿੰਦਰ ਗੁਪਤਾ ਨੂੰ ਉਨ੍ਹਾਂ ਦੀ ਕੋਠੀ ਤੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਡਾਕਟਰ ਰਵਿੰਦਰ ਗੁਪਤਾ ਦੇ ਘਰ ਦਾਖਲ ਹੋਣ ਤੋਂ ਬਾਅਦ 2 ਨਕਾਬਪੋਸ਼ ਬਦਮਾਸ਼ਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਡਾਕਟਰ ਦੇ ਰੌਲਾ ਪਾਉਣ ‘ਤੇ ਉਹ ਫਰਾਰ ਹੋ ਗਏ। 4 ਦਿਨ ਬੀਤ ਜਾਣ ’ਤੇ ਵੀ ਪੁਲਿਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।