ਭਾਰਤ ਦੇ ਕਈ ਸੂਬਿਆਂ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਜਿਸ ਦੌਰਾਨ ਬੱਚਿਆਂ ਨੂੰ ਗਰਮੀਆਂ ਦੀ ਛੁੱਟੀਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਦਰਮਿਆਨ ਕੁਝ ਸੂਬਿਆਂ ਵਿਚ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਕੁਝ ਵੱਲੋਂ ਇਸ ਹਫਤੇ ਕੀਤਾ ਜਾ ਸਕਦੇ ਹੈ।
ਵਧਦੀ ਗਰਮੀ ਦਰਮਿਆਨ ਦਿੱਲੀ ਦੇ ਸਾਰੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ, NCR ਸਣੇ ਉੱਤਰੀ ਭਾਰਤ ਵਿਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ ਵਿਚ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਆਦਾਤਰ ਸੂਬਿਆਂ ਦੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ ਤੇ ਕੁਝ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਦਿੱਲੀ ਵਿਚ ਸਿਰਫ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਹੀ ਛੁੱਟੀਆਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਜਦੋਂ ਕਿ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਅਜੇ ਛੁੱਟੀਆਂ ਦਾ ਇੰਤਜ਼ਾਰ ਕਰਨਾ ਹੋਵੇਗਾ।
ਇਹ ਵੀ ਪੜ੍ਹੋ : ਮਾਂ ਚਰਨ ਕੌਰ ਨੇ ਪੁੱਤਰ ਮੂਸੇਵਾਲਾ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਪੋਸਟ, ਬਿਆਂ ਕੀਤਾ ਦਰਦ
ਦੱਸ ਦੇਈਏ ਕਿ ਦਿੱਲੀ ਵਿਚ ਸਾਰੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਰਕਾਰੀ ਸਕੂਲਾਂ ਵਿਚ 12 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਪ੍ਰਾਈਵੇਟ ਸਕੂਲ ਆਪਣੀਆਂ ਛੁੱਟੀਆਂ ਦਾ ਐਲਾਨ ਵੱਖ-ਵੱਖ ਤਰੀਕਾਂ ਨੂੰ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ 15 ਤੋਂ 24 ਮਈ ਦੇ ਦਰਮਿਆਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਮੌਸਮ ਨੂੰ ਦੇਖਦੇ ਹੋਏ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅਗਲੇ ਹਫਤੇ ਤੱਕ ਪ੍ਰਾਈਵੇਟ ਸਕੂਲਾਂ ਵਿਚ ਵੀ ਛੁੱਟੀਆਂ ਐਲਾਨ ਦਿੱਤਾ ਜਾਵੇਗਾ।