Home Minister Amit Shah: ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਿਛਲੇ ਲੰਬੇ ਸਮੇਂ ਤੋਂ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅਜਿਹੀ ਸਥਿਤੀ ਵਿੱਚ ਅਮਿਤ ਸ਼ਾਹ ਨੂੰ ਇੱਕ ਵਾਰ ਫਿਰ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਰਾਤ 11 ਵਜੇ ਇੱਕ ਵਾਰ ਫਿਰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਸਨ । ਹਾਲਾਂਕਿ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਲਾਜ ਕਾਰਨ ਕੋਰੋਨਾ ਨੈਗੇਟਿਵ ਪਾਏ ਜਾਣ ‘ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਉੱਥੇ ਹੀ ਹੁਣ ਫਿਰ ਅਮਿਤ ਸ਼ਾਹ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸੂਤਰਾਂ ਅਨੁਸਾਰ ਅਮਿਤ ਸ਼ਾਹ ਨੂੰ ਕੋਰੋਨਾ ਵਾਇਰਸ ਤੋਂ ਠੀਕ ਹੋਣ ਤੋਂ ਬਾਅਦ ਸਾਹ ਲੈਣ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਏਮਜ਼ ਦੇ ਇੱਕ ਸੂਤਰ ਨੇ ਦੱਸਿਆ, “ਚੰਗਾ ਹੋਵੇਗਾ ਜੇ ਅਮਿਤ ਸ਼ਾਹ ਕੁਝ ਸਮੇਂ ਲਈ ਹਸਪਤਾਲ ਵਿੱਚ ਰਹਿਣ, ਜਿੱਥੇ ਉਨ੍ਹਾਂ ਦਾ ਨਿਗਰਾਨੀ ਅਧੀਨ ਇਲਾਜ ਕੀਤਾ ਜਾ ਸਕੇ।” ਫਿਲਹਾਲ ਅਮਿਤ ਸ਼ਾਹ ਨੂੰ ਏਮਜ਼ ਵਿੱਚ ਕਾਰਡੀਓ ਨਿਊਰੋ ਟਾਵਰ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਗਸਤ ਦੇ ਸ਼ੁਰੂ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ ਤੇ ਲਗਭਗ ਦੋ ਹਫਤਿਆਂ ਬਾਅਦ ਅਮਿਤ ਸ਼ਾਹ ਨੇ ਕੋਰੋਨਾ ਨੂੰ ਹਰਾਇਆ ਸੀ।