home minister amit shah: ਛੱਤੀਸਗੜ ਦੇ ਬੀਜਾਪੁਰ ‘ਚ ਨਕਸਲੀਆਂ ਤੋਂ ਲੋਹਾ ਲੈਂਦੇ ਸਮੇਂ ਸ਼ਹੀਦ ਹੋਏ ਜਵਾਨਾਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਸਾਡੇ ਜਵਾਨ ਸ਼ਹੀਦ ਹੋਏ ਹਨ।ਉਨਾਂ੍ਹ ਨੇ ਕਿਹਾ ਕਿ ਜਿੱਥੋਂ ਤੱਕ ਅੰਕੜਿਆਂ ਦੀ ਗੱਲ ਹੈ ਤਾਂ ਉਸ ਬਾਰੇ ‘ਚ ਮੈਂ ਅਜੇ ਕੁਝ ਨਹੀਂ ਕਹਿਣਾ ਚਾਹੁੰਦਾ ਹਾਂ ਕਿਉਂਕਿ ਸਰਚ ਆਪਰੇਸ਼ਨ ਚੱਲ ਰਿਹਾ ਹੈ।ਗ੍ਰਹਿ ਮੰਤਰੀ ਨੇ ਅੱਗੇ ਕਿਹਾ ਕਿ ਜਿਨ੍ਹਾਂ ਜਵਾਨਾਂ ਨੇ ਆਪਣਾ ਖੂਨ ਵਹਾਇਆ ਹੈ ਉਨਾਂ੍ਹ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ।ਉਨਾਂ੍ਹ ਨੇ ਕਿਹਾ ਕਿ ਇਸ ਘਟਨਾ ਦਾ ਕਾਰਨ ਹੈ ਕਿ ਮੈਂ ਆਪਣਾ ਅਸਮ ਦੌਰਾ ਛੱਡ ਦਿੱਲੀ ਵਾਪਸ ਆ ਰਿਹਾ ਹਾਂ।ਛੱਤੀਸਗੜ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਮੁਠਭੇੜ ‘ਚ 22 ਜਵਾਨ ਸ਼ਹੀਦ ਹੋ ਗਏ ਹਨ।
ਸੁਰੱਖਿਆ ਬਲਾਂ ਨੇ ਲਾਪਤਾ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ।ਸੁਕਮਾ ਜ਼ਿਲ੍ਹੇ ਦੇ ਜਾਗਰਗੁੰਡਾ ਥਾਣਾ ਖੇਤਰ ਦੇ ਅਧੀਨ ਪੈਂਦੇ ਜੋਨਾਗੁਡਾ ਪਿੰਡ ਨੇੜੇ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਮੁੱਠਭੇੜ ਹੋਈ, ਜਿਸ ਵਿੱਚ ਪੰਜ ਜਵਾਨ ਸ਼ਹੀਦ ਹੋਣ ਅਤੇ 30 ਹੋਰ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਦੋ ਜਵਾਨਾਂ ਦੀਆਂ ਲਾਸ਼ਾਂ ਨੂੰ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ ਸੀ ਅਤੇ ਤਿੰਨ ਹੋਰ ਸੈਨਿਕਾਂ ਦੀਆਂ ਲਾਸ਼ਾਂ ਨੂੰ ਡੇਰੇ ਵਿੱਚ ਨਹੀਂ ਲਿਆਂਦਾ ਜਾ ਸਕਿਆ।
ਇਸ ਦੇ ਨਾਲ ਹੀ ਇਸ ਘਟਨਾ ਦੌਰਾਨ 18 ਹੋਰ ਸੈਨਿਕ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਲਾਪਤਾ ਸੈਨਿਕਾਂ ਦੀ ਭਾਲ ਲਈ ਸੁਰੱਖਿਆ ਬਲਾਂ ਨੂੰ ਅੱਜ ਰਵਾਨਾ ਕੀਤਾ ਗਿਆ। ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੇ ਤਿੰਨ ਸ਼ਹੀਦ ਸੈਨਿਕਾਂ ਦੀਆਂ ਲਾਸ਼ਾਂ ਅਤੇ 17 ਹੋਰ ਜਵਾਨਾਂ (ਕੁੱਲ 20 ਜਵਾਨ) ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ।
Punjab ‘ਚ ‘ਡੌਨ’ Mukhtar Ansari ਨੂੰ ਲੈਕੇ ਆਈ ਵੱਡੀ ਖ਼ਬਰ, ਵੇਖੋ LIVE ਅਪਡੇਟ…