ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਯਾਨੀ ਕਿ ਅੱਜ ਚੰਡੀਗੜ੍ਹ ਦੌਰੇ ‘ਤੇ ਹਨ। ਉਨ੍ਹਾਂ ਨੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ। ਇਸਦੇ ਨਾਲ ਹੀ ‘ਆਪ’ ਦੇ ਮੇਅਰ ਕੁਲਦੀਪ ਕੁਮਾਰ ਅਤੇ ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਵੀ ਪ੍ਰੋਗਰਾਮ ਵਿੱਚ ਸੱਦਾ ਦਿੱਤਾ ਗਿਆ ਸੀ।
ਇਸ ਮੌਕੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ ਪਵੇਗੀ। ਇੱਥੋਂ ਦੇ ਲੋਕਾਂ ਨੂੰ ਹੁਣ 24 ਘੰਟੇ ਪਾਣੀ ਮਿਲੇਗਾ। ਪਹਿਲਾਂ ਔਰਤਾਂ ਨੂੰ ਪਾਣੀ ਭਰਨ ਲਈ ਅਲਾਰਮ ਲਾਉਣਾ ਪੈਂਦਾ ਸੀ। ਹੁਣ ਇਸ ਦੀ ਲੋੜ ਨਹੀਂ ਪਵੇਗੀ। ਨਾਲ ਹੀ ਪਾਣੀ ਦੀ ਸਪਲਾਈ ਲਈ ਟੈਂਕਰ ਮੰਗਵਾਉਣ ਦੀ ਲੋੜ ਨਹੀਂ ਪਵੇਗੀ। ਇਸ ਤੋਂ ਅੱਗੇ ਅਮਿਤ ਸ਼ਾਹ ਨੇ ਕਿਹਾ ਕਿ ਇਹ ਇੱਕ ਲੱਖ ਦੀ ਆਬਾਦੀ ਲਈ ਮਹੱਤਵਪੂਰਨ ਪ੍ਰੋਜੈਕਟ ਹੈ। ਅੱਜ ਤੋਂ ਇਸ ਇਲਾਕੇ ਨੂੰ 24 ਘੰਟੇ 365 ਦਿਨ ਸ਼ੁੱਧ ਪਾਣੀ ਮਿਲਣਾ ਸ਼ੁਰੂ ਹੋ ਰਿਹਾ ਹੈ। ਇਸ ਲਈ ਤੁਹਾਨੂੰ ਸਾਰਿਆਂ ਨੂੰ ਵਧਾਈ। ਤੁਹਾਡੇ ਘਰਾਂ ਵਿੱਚ 24 ਘੰਟੇ ਪਾਣੀ ਉਪਲਬਧ ਹੋਵੇਗਾ। ਪੂਰੇ ਪ੍ਰੈਸ਼ਰ ਨਾਲ ਮਨੀ ਮਾਜਰਾ ਦੇ ਲੋਕਾਂ ਨੂੰ ਪਾਣੀ ਮਿਲੇਗਾ।
ਇਹ ਵੀ ਪੜ੍ਹੋ: ਵਿਆਹੁਤਾ ਗਰਭਵਤੀ ਮਹਿਲਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, 10 ਮਹੀਨੇ ਪਹਿਲਾ ਹੀ ਹੋਇਆ ਸੀ ਵਿਆਹ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਹਰ ਘਰ ਤੱਕ ਜਲ ਮੁਹੱਈਆ ਕਰਵਾਉਣ ਦਾ ਵੀ ਪ੍ਰਬੰਧ ਕਰ ਰਹੀ ਹੈ। ਹੁਣ ਤੱਕ 15 ਕਰੋੜ ਘਰਾਂ ਨੂੰ ਪਾਣੀ ਪਹੁੰਚਾਉਣ ਦਾ ਕੰਮ ਪੂਰਾ ਹੋ ਚੁੱਕਿਆ ਹੈ। ਦੇਸ਼ ਦੇ 74% ਘਰਾਂ ਵਿੱਚ ਸਾਫ਼ ਪਾਣੀ ਪਹੁੰਚ ਰਿਹਾ ਹੈ । ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਦਾ ਤੀਜਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਦੇਸ਼ ਦੇ ਸਾਰੇ ਘਰਾਂ ਤੱਕ ਸਾਫ਼ ਪਾਣੀ ਪਹੁੰਚਾਉਣ ਦਾ ਕੰਮ ਪੂਰਾ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: