ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸੰਬੰਧ ਵਿੱਚ ਗ੍ਰਹਿ ਮੰਤਰਾਲੇ ਵਿੱਚ ਇੱਕ ਮੀਟਿੰਗ ਹੋਈ ਹੈ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਵੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ ਸਨ। ਉਨ੍ਹਾਂ ਤੋਂ ਇਲਾਵਾ ਕਈ ਉੱਚ ਪੱਧਰੀ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਿਲ ਹੋਏ।
ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ, ਏਡੀਜੀ ਜੰਮੂ ਮੁਕੇਸ਼ ਸਿੰਘ ਅਤੇ ਆਈਬੀ ਮੁਖੀ ਅਰਵਿੰਦ ਕੁਮਾਰ ਨੇ ਗ੍ਰਹਿ ਮੰਤਰਾਲੇ (ਐਮਐਚਏ) ਦੀ ਦਿੱਲੀ ਵਿੱਚ ਗ੍ਰਹਿ ਸਕੱਤਰ ਅਜੈ ਭੱਲਾ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਵਿੱਚ ਸ਼ਿਰਕਤ ਕੀਤੀ। ਬੈਠਕ ਵਿੱਚ ਜੰਮੂ-ਕਸ਼ਮੀਰ ਬਾਰੇ ਸੁਰੱਖਿਆ ਸਮੀਖਿਆ ਕੀਤੀ ਗਈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ 18 ਜੂਨ ਨੂੰ ਵੀ ਜੰਮੂ-ਕਸ਼ਮੀਰ ਦੇ ਸੰਬੰਧ ‘ਚ ਗ੍ਰਹਿ ਮੰਤਰਾਲੇ ਵਿੱਚ ਇੱਕ ਵੱਡੀ ਮੀਟਿੰਗ ਹੋਈ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35 ਏ ਨੂੰ ਖਤਮ ਕਰਨ ਲਈ ਅਗਸਤ ਵਿੱਚ ਦੋ ਸਾਲ ਪੂਰੇ ਹੋਣ ਤੋਂ ਪਹਿਲਾਂ ਵਾਦੀ ਦੀ ਸੁਰੱਖਿਆ ‘ਤੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਜੰਮੂ-ਕਸ਼ਮੀਰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦਿਲਬਾਗ ਸਿੰਘ ਨਾਲ ਵਾਦੀ ਦੀ ਸੁਰੱਖਿਆ ਨੂੰ ਲੈ ਕੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ : ਇੰਗਲੈਂਡ ਵਨਡੇ ਟੀਮ ਦੇ ਸੱਤ ਮੈਂਬਰ ਨਿਕਲੇ ਕੋਰੋਨਾ ਪੌਜੇਟਿਵ, ਤਿੰਨ ਖਿਡਾਰੀ ਵੀ ਸ਼ਾਮਿਲ
ਜੰਮੂ-ਕਸ਼ਮੀਰ ਦੀ ਸਥਿਤੀ ਦੇ ਸਬੰਧ ‘ਚ ਬੁਲਾਈ ਗਈ ਇਸ ਮਹੱਤਵਪੂਰਨ ਬੈਠਕ ‘ਚ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲ ਮਨੋਜ ਸਿਨਹਾ, ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਵਾਲ, ਗ੍ਰਹਿ ਸਕੱਤਰ ਅਜੈ ਭੱਲਾ, ਆਈ ਬੀ ਚੀਫ ਅਰਵਿੰਦ ਕੁਮਾਰ ਅਤੇ ਗ੍ਰਹਿ ਮੰਤਰਾਲੇ ਦੇ ਕਈ ਸੀਨੀਅਰ ਅਧਿਕਾਰੀ ਸ਼ਾਮਿਲ ਹੋਏ ਸਨ। ਮੁਲਾਕਾਤ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਹਾਲਾਂਕਿ ਵਾਦੀ ‘ਚ ਹਾਲਾਤ ਆਮ ਵਾਂਗ ਵਾਪਿਸ ਆ ਰਹੇ ਹਨ ਪਰ ਸੁਰੱਖਿਆ ‘ਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ। ਗ੍ਰਹਿ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਖਾਤਮੇ ਲਈ ਅਤੇ ਵਾਦੀ ਵਿੱਚ ਆਮ ਸਥਿਤੀ ਬਹਾਲ ਕਰਨ ਲਈ ਨਿਰੰਤਰ ਕਦਮ ਚੁੱਕਣੇ ਚਾਹੀਦੇ ਹਨ।
ਇਹ ਵੀ ਦੇਖੋ : ਸ਼ਿਵ ਸੈਨਾ ਆਗੂ ਸੂਰੀ ਨੂੰ ਘੇਰਨ ਗਈਆਂ ਸਿੱਖ ਜਥੇਬੰਦੀਆਂ, ਰਾਹ ‘ਚ ਪੁਲਿਸ ਨਾਲ ਹੋਈ ਝੜਪ, ਦੇਖੋ ਕੀ ਹੈ ਪੂਰਾ ਮਾਮਲਾ ?