Howrah stones thrown at : ਬਿਹਾਰ ਦੇ ਲਘੂ ਉਦਯੋਗ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸ਼ਹਿਨਵਾਜ਼ ਹੁਸੈਨ ਦੀ ਹਾਵੜਾ ਰੈਲੀ ਦੌਰਾਨ ਪੱਥਰਬਾਜ਼ੀ ਦੀ ਘਟਨਾ ਸਾਹਮਣੇ ਆਈ ਹੈ। ਸ਼ਾਹਨਵਾਜ਼ ਹੁਸੈਨ ਨੇ ਖ਼ੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਾਹਨਵਾਜ਼ ਹੁਸੈਨ ਨੇ ਕਿਹਾ ਕਿ ਉਨ੍ਹਾਂ ਦੀ ਰੈਲੀ ਮੰਗਲਵਾਰ ਨੂੰ ਹਾਵੜਾ ਵਿੱਚ ਹੋ ਰਹੀ ਸੀ। ਰੈਲੀ ਵਿੱਚ ਭੀੜ ਨੂੰ ਵੇਖ ਕੇ ਟੀਐਮਸੀ ਦੇ ਗੁੰਡਿਆਂ ਨੇ ਗੁੱਸੇ ਵਿੱਚ ਆ ਕੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਇਸ ਘਟਨਾ ਵਿੱਚ ਇੱਕ ਭਾਜਪਾ ਵਰਕਰ ਵੀ ਜ਼ਖ਼ਮੀ ਹੋ ਗਿਆ ਸੀ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸ਼ਾਹਨਵਾਜ਼ ਹੁਸੈਨ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਖ਼ੁਦ ਮੰਨਿਆ ਹੈ ਕਿ ਰੈਲੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਘਾਟ ਸੀ।
ਇਸ ਕਾਰਨ ਟੀਐਮਸੀ ਦੇ ਵਰਕਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਹੰਗਾਮੇ ਤੋਂ ਬਾਅਦ ਵਰਕਰਾਂ ਨੇ ਰੈਲੀ ‘ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਹਾਲਾਂਕਿ, ਸੁਰੱਖਿਆ ਵਿੱਚ ਤਾਇਨਾਤ ਪੁਲਿਸ ਕਰਮਚਾਰੀਆਂ ਨੇ ਵਰਕਰਾਂ ਨੂੰ ਸ਼ਾਂਤ ਕਰਵਾਇਆ। ਦੱਸ ਦਈਏ ਕਿ ਪੱਛਮੀ ਬੰਗਾਲ ਵਿੱਚ ਤਿੰਨ ਪੜਾਅ ਵਿੱਚ ਵੋਟਿੰਗ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। 10 ਅਪ੍ਰੈਲ ਨੂੰ ਚੌਥੇ ਪੜਾਅ ਲਈ 44 ਸੀਟਾਂ ‘ਤੇ ਵੋਟਾਂ ਪੈਣਗੀਆਂ। ਹਰ ਪੜਾਅ ਤੋਂ ਬਾਅਦ, ਬੰਗਾਲ ਵਿੱਚ ਸਿਆਸੀ ਪਾਰਾ ਵੀ ਵੱਧਦਾ ਜਾ ਰਿਹਾ ਹੈ।
ਇਹ ਵੀ ਦੇਖੋ : BIG BREAKING: ਪੰਜਾਬ ਨੂੰ ਕੇਂਦਰ ਸਰਕਾਰ ਦਾ ਇੱਕ ਹੋਰ ਝਟਕਾ, ਪਵੇਗਾ ਸੈਂਕੜੇ ਕਰੋੜਾਂ ਦਾ ਘਾਟਾ