ਰਾਜਸਥਾਨ ਦੇ ਕੋਟਾ ਤੋਂ ਦਿਲ ਨੂੰ ਛੁਹ ਲੈਣ ਅਤੇ ਅੱਖਾਂ ਨੂੰ ਨਮ ਕਰ ਦੇਣ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਦਰਅਸਲ, ਇੱਥੇ ਇੱਕ ਸਰਕਾਰੀ ਕਰਮਚਾਰੀ ਦੀ ਪਤਨੀ ਬਿਮਾਰ ਸੀ। ਜਿਸ ਕਰਕੇ ਪਤੀ ਨੇ ਆਪਣੀ ਪਤਨੀ ਦੀ ਦੇਖਭਾਲ ਲਈ ਰਿਟਾਇਰਮੈਂਟ ਤੋਂ ਪਹਿਲਾਂ ਹੀ ਸਵੈ-ਇੱਛਾ ਨਾਲ ਰਿਟਾਇਰਮੈਂਟ ਲੈ ਲਈ। ਦਫ਼ਤਰ ਵਿੱਚ ਰਿਟਾਇਰਮੈਂਟ ਪਾਰਟੀ ਦੌਰਾਨ ਅਚਾਨਕ ਮਹਿਲਾ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਦਰਅਸਲ ਦੇਵੇਂਦਰ ਸੰਦਲ ਸੈਂਟਰਲ ਵੇਅਰਹਾਊਸ ਦਾ ਮੈਨੇਜਰ ਸੀ। ਉਸ ਦੀ ਪਤਨੀ ਲੰਬੇ ਸਮੇਂ ਤੋਂ ਬਿਮਾਰ ਚਲ ਰਹੀ ਸੀ। ਉਨ੍ਹਾਂ ਦੀ ਕੋਈ ਔਲਾਦ ਨਹੀਂ ਸੀ, ਜਿਸ ਕਰਕੇ ਦੇਵੇਂਦਰ ਸੰਦਲ ਨੇ ਰਿਟਾਇਰਮੈਂਟ ਤੋਂ ਪਹਿਲਾਂ ਵੀਆਰਐਸ ਲੈ ਲਿਆ ਤਾਂ ਜੋ ਉਹ ਆਪਣੀ ਪਤਨੀ ਦੀ ਦੇਖਭਾਲ ਕਰ ਸਕੇ ਅਤੇ ਉਸ ਨਾਲ ਸਮਾਂ ਬਤੀਤ ਕਰ ਸਕੇ। ਮੰਗਲਵਾਰ ਨੂੰ ਉਨ੍ਹਾਂ ਦਾ ਦਫਤਰ ‘ਚ ਆਖਰੀ ਦਿਨ ਸੀ। ਇਸ ਦੌਰਾਨ ਉਨ੍ਹਾਂ ਦੇ ਸਾਥੀਆਂ ਵੱਲੋਂ ਪਾਰਟੀ ਦਾ ਪ੍ਰਬੰਧ ਕੀਤਾ ਗਿਆ।
ਇਹ ਵੀ ਪੜ੍ਹੋ : ਮੋਗਾ : ਅੱਧੀ ਰਾਤ ਨੂੰ ਅਚਾਨਕ ਡਿੱ/ਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬੇ ਬੱਚਿਆਂ ਸਣੇ 4 ਲੋਕ
ਦੇਵੇਂਦਰ ਆਪਣੀ ਪਤਨੀ ਦੀਪਿਕਾ ਉਰਫ ਟੀਨਾ ਨਾਲ ਦਫ਼ਤਰ ਵਿੱਚ ਆਯੋਜਿਤ ਵਿਦਾਇਗੀ ਸਮਾਰੋਹ ਵਿੱਚ ਪਹੁੰਚਿਆ। ਦਫ਼ਤਰ ਵਿੱਚ ਖੁਸ਼ੀ ਦਾ ਮਾਹੌਲ ਸੀ। ਇਸ ਦੌਰਾਨ ਟੀਨਾ ਦੀ ਸਿਹਤ ਅਚਾਨਕ ਵਿਗੜਨ ਲੱਗੀ। ਪਹਿਲਾਂ ਉਹ ਕੁਰਸੀ ‘ਤੇ ਬੈਠ ਗਈ ਅਤੇ ਇਸ ਤੋਂ ਬਾਅਦ ਟੇਬਲ ਤੇ ਡਿੱਗ ਗਈ। ਇਸ ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਿਟਾਇਰਮੈਂਟ ਪਾਰਟੀ ਦੌਰਾਨ ਵਾਪਰੀ ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: