ਹੈਦਰਾਬਾਦ ਦੇ ਸਿਕੰਦਰਾਬਾਦ ਇਲਾਕੇ ਵਿੱਚ ਸੋਮਵਾਰ ਰਾਤ ਨੂੰ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਹੋਟਲ ਦੇ ਗਰਾਊਂਡ ਫਲੋਰ ‘ਤੇ ਇਲੈਕਟ੍ਰਿਕ ਸਕੂਟਰਾਂ ਦਾ ਸ਼ੋਅਰੂਮ ਸੀ । ਜਿਸ ਵਿੱਚ ਇੱਕ ਬਾਈਕ ਦੀ ਬੈਟਰੀ ਫਟਣ ਕਾਰਨ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਹੋਟਲ ਦੇ ਇਲੈਕਟ੍ਰਿਕ ਸਕੂਟਰ ਚਾਰਜਿੰਗ ਯੂਨਿਟ ਤੋਂ ਸ਼ੁਰੂ ਹੋ ਪੂਰੀ ਹੋਟਲ ਵਿੱਚ ਫੈਲ ਗਈ। ਅੱਗ ਲੱਗਣ ਕਾਰਨ ਉਪਰਲੀਆਂ ਮੰਜ਼ਿਲਾਂ ਵਿੱਚ 25-30 ਲੋਕ ਫਸ ਗਏ। ਅੱਗ ਬਹੁਤ ਜ਼ਿਆਦਾ ਭਿਆਨਕ ਸੀ ਜਿਸ ਕਾਰਨ ਸਾਰੇ ਪਾਸੇ ਧੂੰਆਂ ਫੈਲ ਗਿਆ ਤੇ ਸਾਹ ਘੁੱਟਣ ਕਾਰਨ ਇੱਕ ਔਰਤ ਸਮੇਤ ਕਰੀਬ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਅੱਧਾ ਦਰਜਨ ਦੇ ਕਰੀਬ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ ।
ਦੱਸਿਆ ਜਾ ਰਿਹਾ ਹੈ ਕਿ ਅੱਗ ਤੋਂ ਆਪਣੀ ਜਾਨ ਬਚਾਉਣ ਲਈ ਕੁਝ ਲੋਕ ਹੋਟਲ ਦੀਆਂ ਖਿੜਕੀਆਂ ਵਿੱਚੋਂ ਛਾਲਾਂ ਮਾਰਨ ਲੱਗ ਗਏ, ਜਿਸ ਕਾਰਨ ਕਾਫ਼ੀ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਹ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜਿਸ ਤੋਂ ਬਾਅਦ ਰੈਸਕਿਊ ਆਪ੍ਰੇਸ਼ਨ ਚਲਾਇਆ ਗਿਆ। ਹੋਟਲ ਵਿੱਚ ਅੱਗ ਲੱਗਣ ਕਾਰਨ ਧੂੰਆਂ ਸਾਰੇ ਪਾਸੇ ਫੈਲ ਗਿਆ ਸੀ।
ਇਹ ਵੀ ਪੜ੍ਹੋ: BCCI ਨੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ, ਦੇਖੋ ਪੂਰੀ ਲਿਸਟ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਹੋਟਲ ਦੇ ਗਰਾਉਂਡ ਫਲੋਰ ‘ਤੇ ਇਲੈਕਟ੍ਰਾਨਿਕ ਸਕੂਟਰ ਰੀਚਾਰਜ ਯੂਨਿਟ ਸੀ। ਇਹ ਅੱਗ ਇਥੋਂ ਹੀ ਫੈਲੀ। ਅੱਗ ਨੇ ਪਹਿਲੀ ਤੇ ਦੂਜੀ ਮੰਜ਼ਿਲ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਕਾਰਨ ਧੂੰਆਂ ਬਹੁਤ ਜ਼ਿਆਦਾ ਹੋ ਗਿਆ ਸੀ ਤੇ ਸਾਹ ਘੁੱਟਣ ਕਾਰਨ ਲੋਕਾਂ ਦੀ ਜਾਨ ਚਲੀ ਗਈ।
ਦੱਸ ਦੇਈਏ ਕਿ ਇਸ ਘਟਨਾ ‘ਤੇ ਪ੍ਰਧਾਨ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਕੰਦਰਾਬਾਦ ਵਿੱਚ ਅੱਗ ਲੱਗਣ ਨਾਲ ਹੋਈ 8 ਲੋਕਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ। ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 2 ਲੱਖ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: