Icici banks former ceo chanda kochhar : ICICI ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (CEO) ਚੰਦਾ ਕੋਚਰ ਨੂੰ 5 ਲੱਖ ਰੁਪਏ ਦੇ ਜ਼ਮਾਨਤ ਬਾਂਡ ‘ਤੇ ਜ਼ਮਾਨਤ ਮਿਲ ਗਈ ਹੈ, ਹਾਲਾਂਕਿ ਉਹ ਅਦਾਲਤ ਦੀ ਆਗਿਆ ਤੋਂ ਬਿਨਾਂ ਦੇਸ਼ ਛੱਡ ਨਹੀਂ ਸਕੇਗੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਪੀਐਮਐਲਏ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਅੱਜ ਤਲਬ ਕੀਤਾ ਸੀ। ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਨਿਯਮਾਂ ਦੀ ਉਲੰਘਣਾ ਕਰ ICICI ਬੈਂਕ ਵੱਲੋਂ ਵੀਡੀਓਕੋਨ ਨੂੰ ਕਰਜ਼ਾ ਦੇਣ ਕਾਰਨ ਕਿੱਕਬੈਕ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਚੰਦਾ ਕੋਚਰ ਅਤੇ ਵੀਡੀਓਕਾਨ ਮਾਲਕ ਵੇਣੂਗੋਪਾਲ ਧੁੱਤ ਨੂੰ ਅੱਜ PMLA ਕੋਰਟ ਨੇ ਅਦਾਲਤ ਵਿੱਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਈਡੀ ਇਸ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਹੈ।
ਮਹੱਤਵਪੂਰਣ ਗੱਲ ਇਹ ਹੈ ਕਿ ਪਿੱਛਲੇ ਸਾਲ ਦਸੰਬਰ ਵਿੱਚ ਸੁਪਰੀਮ ਕੋਰਟ ਨੇ ਆਈਸੀਆਈਸੀਆਈ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਐਮਡੀ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਦੇ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਖ਼ਿਲਾਫ਼ ਚੰਦਾ ਕੋਚਰ ਦੀ ਅਪੀਲ ਖਾਰਜ ਕਰ ਦਿੱਤੀ ਸੀ। ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਉਸ ਕੇਸ ਵਿੱਚ ਦਖਲ ਨਾ ਦੇਣ ਦਾ ਫੈਸਲਾ ਕੀਤਾ ਸੀ ਜਿਸ ਵਿੱਚ ਚੰਦਾ ਕੋਚਰ ਦੀ ਅਪੀਲ ਖਾਰਜ ਕਰ ਦਿੱਤੀ ਗਈ ਸੀ।