icse board 10th 12th examinations postponed: ਕੋਰੋਨਾ ਦੇ ਖਤਰੇ ਨੂੰ ਦੇਖਦੇ ਹੋਏ ਆਈਸੀਐੱਸਈ ਬੋਰਡ ਨੇ ਆਪਣੀ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।ਇਨ੍ਹਾਂ ਪ੍ਰੀਖਿਆਵਾਂ ਦੀ ਨਵੀਆਂ ਤਾਰੀਖਾਂ ਦਾ ਐਲਾਨ ਜੂਨ ਦੇ ਪਹਿਲੇ ਹਫਤੇ ‘ਚ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਸੀਬੀਆਈ ਨੇ 10ਵੀਂ ਦੀ ਪ੍ਰੀਖਿਆ ਨੂੰ ਰੱਦ ਅਤੇ ਇੰਟਰਮੀਡੀਅਟ ਦੀ ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ।ਹੁਣ ਤੱਕ ਕਈ ਸੂਬਿਆਂ ਦੇ ਬੋਰਡ 10ਵੀਂ ਅਤੇ 12ਵੀਂ ਦੀ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਚੁੱਕੇ ਹਨ।
ਵੀਰਵਾਰ ਨੂੰ ਕੇਂਦਰ ਸਰਕਾਰ ਨੇ ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਮੈਡੀਕਲ ਸਟੂਡੈਂਟ ਦੀ ਨੀਟ- ਪੀਜੀ ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ।ਹੁਣ ਤੱਕ ਦੇਸ਼ ਦੀਆਂ ਕਈ ਯੂਨੀਵਰਸਿਟੀਆਂ ਵੀ ਆਪਣੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਚੁੱਕੀ ਹੈ।ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ।ਪਿਛਲੇ 24 ਘੰਟਿਆਂ ‘ਚ ਕੋਰੋਨਾ ਸੰਕਰਮਣ ਦੇ ਕਰੀਬ 2 ਲੱਖ ਮਾਮਲੇ ਸਾਹਮਣੇ ਆਏ ਹਨ।ਕਈ ਸੂਬਿਆਂ ‘ਚ ਹਾਲਾਤ ਗੰਭੀਰ ਹੁੰਦੇ ਜਾ ਰਹੇ ਹਨ ਅਤੇ ਇਸ ਨੂੰ ਦੇਖਦੇ ਹੋਏ ਸਖਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।
Amritsar : ਘਰਵਾਲੀ ਨਾਲ ਲੜੇ ਪਤੀ ਨੇ ਆਪਣੇ ਘਰ ਸਣੇ ਫੂਕੇ ਗੁਆਂਢੀਆਂ ਦੇ ਵੀ ਘਰ, ਵੇਖੋ ਪਏ ਖਿਲਾਰੇ Live ਅਪਡੇਟ !