IISF 2020: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਯਾਨੀ ਅੱਜ ਸ਼ਾਮ ਨੂੰ 4.30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਰਤੀ ਅੰਤਰਰਾਸ਼ਟਰੀ ਸਾਇੰਸ ਫੈਸਟੀਵਲ ਦਾ ਉਦਘਾਟਨ ਕਰਨਗੇ । ਇਸ ਬਾਰੇ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 22 ਦਸੰਬਰ ਨੂੰ ਸ਼ਾਮ 4:30 ਵਜੇ IISF ਨੂੰ ਸੰਬੋਧਿਤ ਕਰਨਗੇ । ਉਨ੍ਹਾਂ ਦੱਸਿਆ ਕਿ ਉਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤਿਉਹਾਰ ਦੇ ਆਖ਼ਰੀ ਦਿਨ 25 ਦਸੰਬਰ ਨੂੰ ਇਸ ਨੂੰ ਸੰਬੋਧਿਤ ਕਰਨਗੇ। ਇਸ ਵਾਰ IISF-2020 ਦਾ ਵਿਸ਼ਾ ‘ਸਵੈ-ਨਿਰਭਰ ਭਾਰਤ ਅਤੇ ਵਿਸ਼ਵ ਭਲਾਈ ਲਈ ਵਿਗਿਆਨ’ ਰੱਖਿਆ ਗਿਆ ਹੈ।
ਇਸ ਤਿਉਹਾਰ ਦਾ ਆਯੋਜਨ ਵਿਗਿਆਨਕ ਅਤੇ ਉਦਯੋਗਿਕ ਖੋਜ ਪ੍ਰੀਸ਼ਦ (CSIR), ਰਾਸ਼ਟਰੀ ਸਵੈਮ ਸੇਵਕ ਸੰਘ ਨਾਲ ਸਬੰਧਿਤ ਵਿਜਨਾਨਾ ਭਾਰਤੀ, ਬਾਇਓਟੈਕਨਾਲੌਜੀ ਵਿਭਾਗ, ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਅਤੇ ਧਰਤੀ ਵਿਗਿਆਨ ਮੰਤਰਾਲੇ ਵੱਲੋਂ ਕੀਤਾ ਗਿਆ ਹੈ।
ਕੇਂਦਰੀ ਮੰਤਰੀ ਨੇ ਦੱਸਿਆ ਕਿ ਇਸ ਸਮਾਗਮ ਲਈ ਹੁਣ ਤੱਕ ਇੱਕ ਲੱਖ ਲੋਕਾਂ ਨੂੰ ਰਜਿਸਟਰ ਕੀਤਾ ਗਿਆ ਹੈ । ਸਾਲ 2015 ਵਿੱਚ ਸ਼ੁਰੂ ਹੋਇਆ IISF ਵਿਗਿਆਨ ਅਤੇ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਤਿਉਹਾਰ ਹੈ। ਇਸਦਾ ਉਦੇਸ਼ ਲੋਕਾਂ ਨੂੰ ਵਿਗਿਆਨ ਨਾਲ ਜੋੜਨਾ, ਵਿਗਿਆਨ ਦੀ ਖੁਸ਼ੀ ਦਾ ਜਸ਼ਨ ਮਨਾਉਣਾ ਅਤੇ ਇਹ ਦਰਸਾਉਣਾ ਹੈ ਕਿ ਕਿਵੇਂ ਵਿਗਿਆਨ, ਟੈਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ (STM) ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਹੱਲ ਮੁਹੱਈਆ ਕਰਵਾ ਸਕਦੇ ਹਨ।
ਇਹ ਵੀ ਦੇਖੋ: ਕਿਸਾਨ ਮੋਰਚੇ ਦੀ ਸਟੇਜ਼ ਤੋਂ ਆਗੂਆਂ ਦੇ ਗਰਜਦੇ ਬੋਲ, 27ਵੇਂ ਦਿਨ ਵੀ ਅੱਤ ਦੀ ਠੰਡ ‘ਚ ਬੁਲੰਦ ਹੌਸਲੇ !