ਅਗਲੇ ਕੁਝ ਦਿਨਾਂ ਦੌਰਾਨ ਦੇਸ਼ ਦੇ ਪੱਛਮੀ ਖੇਤਰ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ 8 ਤੋਂ 10 ਫਰਵਰੀ ਦੇ ਵਿਚਕਾਰ ਦੇਸ਼ ਦੇ ਪੱਛਮੀ ਹਿੱਸਿਆਂ ਵਿਚ ਭਾਰੀ ਬਾਰਿਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ । ਜਦਕਿ ਜੰਮੂ- ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋਈ। ਗੁਲਮਰਗ ਵਿੱਚ 13 ਇੰਚ (35 ਸੈਂਟੀਮੀਟਰ) ਤੋਂ ਵੱਧ ਬਰਫ਼ ਡਿੱਗੀ ਅਤੇ ਜੰਮੂ-ਕਸ਼ਮੀਰ ਦੇ ਹੋਰ ਹਿੱਸਿਆਂ ਵਿੱਚ ਲਗਾਤਾਰ ਮੀਂਹ ਪਿਆ। IMD ਨੇ ਆਪਣੇ ਮੌਸਮ ਬੁਲੇਟਿਨ ਵਿੱਚ ਕਿਹਾ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਵਿੱਚ ਅਗਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
IMD ਅਨੁਸਾਰ ਇੱਕ ਪੱਛਮੀ ਗੜਬੜੀ 8 ਫਰਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ 8 ਫਰਵਰੀ ਤੋਂ 10 ਫਰਵਰੀ ਵਿਚਾਲੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਅਨੁਸਾਰ 9 ਅਤੇ 10 ਫਰਵਰੀ ਨੂੰ ਵੀ ਇਸ ਖੇਤਰ ਵਿੱਚ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕਸ਼ਮੀਰ ਘਾਟੀ ਵਿੱਚ ਵੀਰਵਾਰ ਨੂੰ ਵੀ ਭਾਰੀ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਧਰਮਸੋਤ ਦੀ ਕੋਰਟ ‘ਚ ਪੇਸ਼ੀ ਅੱਜ, ਸਾਰੀ ਰਾਤ ਹੋਈ ਪੁੱਛਗਿੱਛ, ਆਮਦਨੀ ਤੋਂ 6 ਕਰੋੜ ਵੱਧ ਖਰਚੇ
ਇਸ ਵਿਚਾਲੇ ਅਗਲੇ 48 ਘੰਟਿਆਂ ਦੇ ਦੌਰਾਨ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋਂ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਹੋਣ ਤੇ ਉਸਦੇ ਬਾਅਦ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋਂ-ਘੱਟ ਤਾਪਮਾਨ ਵਿੱਚ ਕੋਈ ਅਹਿਮ ਬਦਲਾਅ ਨਾ ਹੋਣ ਦੀ ਸੰਭਾਵਨਾ ਹੈ। ਇਸਦੇ ਬਾਅਦ ਹੌਲੀ-ਹੌਲੀ 2 ਤੋਂ 4 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼ ਵਿੱਚ ਰਾਤ ਤੇ ਸਵੇਰ ਦੇ ਸਮੇਂ ਵੱਖ-ਵੱਖ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਏ ਰਹਿਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: