ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ । ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਖੇਤਰ ਦੇ ਕੁਝ ਹਿੱਸਿਆਂ ਵਿੱਚ ਤੂਫਾਨ ਅਤੇ ਮੀਂਹ ਪੈਣ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ । ਦਿੱਲੀ-ਐਨਸੀਆਰ ਵਿੱਚ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲਿਆ ਹੈ । ਬੁੱਧਵਾਰ ਸਵੇਰ ਤੋਂ ਹੀ ਆਸਮਾਨ ਵਿੱਚ ਬੱਦਲ ਛਾਏ ਹੋਏ ਹਨ। ਇਸ ਹਫਤੇ ਉੱਤਰਾਖੰਡ, ਮੇਘਾਲਿਆ, ਕੇਰਲਾ, ਅਸਾਮ ਸਮੇਤ ਕਈ ਹੋਰ ਰਾਜਾਂ ਵਿੱਚ ਬਾਰਿਸ਼ ਹੋਵੇਗੀ। ਆਈਐਮਡੀ ਦੇ ਅਨੁਸਾਰ, ਦੱਖਣ-ਪੱਛਮੀ ਮਾਨਸੂਨ ਅੰਡੇਮਾਨ ਸਾਗਰ ਅਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਦੇ ਉੱਪਰ ਪਹੁੰਚ ਚੁੱਕਿਆ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਦਿੱਲੀ ਲਈ ਵੀਕੈਂਡ ਇਸ ਸੀਜ਼ਨ ਵਿੱਚ ਸਭ ਤੋਂ ਗਰਮ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦੇ ਆਸਮਾਨ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਕਾਰਨ ਬੁੱਧਵਾਰ ਸਵੇਰੇ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 3-4 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਦਿਨ ਵੇਲੇ ਹਨੇਰੀ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਤਾਪਮਾਨ ਵਿੱਚ ਆਈ ਗਿਰਾਵਟ ਨਾਲ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ: ਧਰਨੇ ‘ਤੇ CM ਮਾਨ ਦਾ ਕਿਸਾਨ ਆਗੂਆਂ ਨੂੰ ਜਵਾਬ-‘ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ’
ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਪਿਛਲੇ ਹਫ਼ਤੇ ਦੇ ਮੁਕਾਬਲੇ ਮੌਸਮ ਰਾਹਤ ਭਰਿਆ ਰਹੇਗਾ । ਮੰਗਲਵਾਰ ਦੇਰ ਸ਼ਾਮ ਧੂੜ ਭਰੀ ਹਨੇਰੀ ਅਤੇ ਮੀਂਹ ਤੋਂ ਬਾਅਦ ਬੁੱਧਵਾਰ ਨੂੰ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ । ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁਝ ਸਥਾਨਾਂ ‘ਤੇ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਦਿੱਤੀ ਗਈ ਹੈ। ਗਰਮੀ ਤੋਂ ਰਾਹਤ ਮਿਲ ਸਕਦੀ ਹੈ । ਮੈਦਾਨੀ ਇਲਾਕਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਸੂਬੇ ‘ਚ ਦੋ ਦਿਨਾਂ ਤੋਂ ਕਈ ਥਾਵਾਂ ‘ਤੇ ਹੋ ਰਹੀ ਬਾਰਿਸ਼ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -: