Imd Issued Red Alert: ਨਵੀਂ ਦਿੱਲੀ: ਦੇਸ਼ ਦੇ ਕੁਝ ਰਾਜਾਂ ਵਿੱਚ ਜਿੱਥੇ ਭਾਰੀ ਗਰਮੀ ਪੈ ਰਹੀ ਹੈ, ਉੱਥੇ ਹੀ ਕੁਝ ਰਾਜਾਂ ਵਿੱਚ ਮਾਨਸੂਨ ਅਤੇ ਪ੍ਰੀ-ਮਾਨਸੂਨ ਬਾਰਿਸ਼ ਨੇ ਦਸਤਕ ਦੇ ਦਿੱਤੀ ਹੈ । ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਤਿੰਨ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜ਼ਾਹਿਰ ਕਰਦਿਆਂ ਰੈੱਡ ਅਲਰਟ ਜਾਰੀ ਕੀਤਾ ਹੈ । ਮੌਸਮ ਵਿਭਾਗ ਅਨੁਸਾਰ ਤੇਲੰਗਾਨਾ, ਕਰਨਾਟਕ, ਗੋਆ ਅਤੇ ਕੋਂਕਣ ਖੇਤਰ ਵਿੱਚ ਅੱਜ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ।
ਇਸ ਦੌਰਾਨ ਦਿੱਲੀ, ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ ਦੇ ਨਾਲ-ਨਾਲ ਉਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਤੇਜ਼ ਤੂਫਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ । ਜਦੋਂਕਿ ਰਾਜਸਥਾਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ 13 ਜੂਨ ਤੋਂ 16 ਜੂਨ ਤੱਕ ਗਰਮੀ ਹੈ ਪ੍ਰਕੋਪ ਜਾਰੀ ਰਹੇਗਾ।
ਇਸ ਸਮੇਂ ਦੌਰਾਨ ਕਿਸਾਨਾਂ ਨੇ ਸਮੇਂ ਸਿਰ ਮਾਨਸੂਨ ਆਉਣ ਦੀ ਸੰਭਾਵਨਾ ਤੋਂ ਸਾਹ ਦਾ ਸਾਹ ਲਿਆ ਹੈ। ਕਿਸਾਨਾਂ ਨੇ ਉਮੀਦ ਜਤਾਈ ਹੈ ਕਿ ਬਾਰਿਸ਼ ਨਾਲ ਸਾਉਣੀ ਦੀ ਫਸਲ ਨੂੰ ਕਾਫੀ ਰਾਹਤ ਮਿਲੇਗੀ । ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਵਿੱਚ ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਮਹਾਰਾਸ਼ਟਰ ਦੇ ਵਿਦਰਭ ਜ਼ਿਲ੍ਹਿਆਂ ਵਿੱਚ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਦੱਸ ਦੇਈਏ ਕਿ ਮੌਸਮ ਵਿੱਚ ਤਬਦੀਲੀ ਨੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਨੂੰ ਵੀ ਪ੍ਰਭਾਵਿਤ ਕੀਤਾ । ਸ਼ਨੀਵਾਰ ਨੂੰ ਰਾਜ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਈ । ਉੱਥੇ ਹੀ ਅੱਜ ਅਮਰੋਹਾ, ਮੁਰਾਦਾਬਾਦ, ਬਿਜਨੌਰ, ਨਜੀਬਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ।