ਪਿਛਲੇ ਕਈ ਦਿਨਾਂ ਤੋਂ ਗਰਮੀ ਤੋਂ ਪਰੇਸ਼ਾਨ ਉੱਤਰ ਅਤੇ ਮੱਧ ਭਾਰਤ ਵਿੱਚ ਅਗਲੇ ਕੁਝ ਦਿਨਾਂ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ । ਮੌਸਮ ਵਿਭਾਗ ਅਨੁਸਾਰ ਐਤਵਾਰ ਅਤੇ ਸੋਮਵਾਰ ਨੂੰ ਉੱਤਰ ਅਤੇ ਮੱਧ ਭਾਰਤ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ ।
ਰਾਜਸਥਾਨ ਵਿੱਚ ਸ਼ਨੀਵਾਰ ਤੋਂ ਹੋ ਰਹੀ ਬਾਰਿਸ਼ ਦੇ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ਅਤੇ ਜੋਧਪੁਰ ਡਿਵੀਜ਼ਨ ਵਿੱਚ ਰੇਲਵੇ ਟ੍ਰੈਕ ਪਾਣੀ ਦੇ ਤੇਜ਼ ਬਹਾਅ ਵਿੱਚ ਵਹਿ ਗਏ । ਅਗਲੇ ਕੁਝ ਦਿਨਾਂ ਤੱਕ ਅਜਿਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: BJP ਨੂੰ ਲੱਗਿਆ ਵੱਡਾ ਝੱਟਕਾ, ਭਾਜਪਾ ਦੇ ਇਸ ਵੱਡੇ ਲੀਡਰ ਨੇ ਕੀਤਾ ਸਿਆਸਤ ਛੱਡਣ ਦਾ ਐਲਾਨ
ਦਰਅਸਲ, ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਕਿਹਾ ਕਿ ਉੱਤਰ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਅਗਲੇ ਚਾਰ ਦਿਨਾਂ ਵਿੱਚ ਭਾਰੀ ਮੀਂਹ ਪਵੇਗਾ । ਘੱਟ ਦਬਾਅ ਵਾਲੇ ਖੇਤਰ ਅਤੇ ਮੌਨਸੂਨ ਦੇ ਕਾਰਨ 31 ਜੁਲਾਈ ਤੋਂ 1 ਅਗਸਤ ਤੱਕ ਮੱਧ ਪ੍ਰਦੇਸ਼ ਦੇ ਪੂਰਬੀ ਹਿੱਸਿਆਂ ਅਤੇ 31 ਜੁਲਾਈ ਨੂੰ ਛੱਤੀਸਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਪੂਰਬੀ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਕਿਹਾ ਕਿ 31 ਜੁਲਾਈ ਤੋਂ 4 ਅਗਸਤ ਦੇ ਦੌਰਾਨ ਰਾਜਸਥਾਨ ਦੇ ਪੂਰਬੀ ਹਿੱਸੇ ਅਤੇ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸੇ ਵਿੱਚ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 31 ਜੁਲਾਈ ਤੋਂ 3 ਅਗਸਤ ਦੇ ਦੌਰਾਨ ਹੋਰ ਤੇਜ਼ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ: ਦਿੱਲੀ ਵਿਧਾਨ ਸਭਾ ‘ਚ ਪਾਸ ਹੋਇਆ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਪ੍ਰਸਤਾਵ
ਦੱਸ ਦੇਈਏ ਕਿ ਰਾਜਸਥਾਨ ਦੇ ਪੂਰਬੀ ਹਿੱਸੇ ਅਤੇ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸੇ ਦੇ ਕੁਝ ਸਥਾਨਾਂ ‘ਤੇ 31 ਜੁਲਾਈ ਤੋਂ 2 ਅਗਸਤ ਦੇ ਵਿਚਕਾਰ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ । ਆਈਐਮਡੀ ਨੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 1 ਅਤੇ 2 ਅਗਸਤ ਦੇ ਵਿਚਕਾਰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।
ਆਈਐਮਡੀ ਨੇ ਕਿਹਾ ਕਿ 31 ਜੁਲਾਈ ਨੂੰ ਜੰਮੂ -ਕਸ਼ਮੀਰ, 1 ਅਗਸਤ ਨੂੰ ਪੰਜਾਬ, 2 ਅਗਸਤ ਤੱਕ ਹਿਮਾਚਲ ਪ੍ਰਦੇਸ਼ ਅਤੇ 4 ਅਗਸਤ ਤੱਕ ਉੱਤਰਾਖੰਡ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੇ ਨਾਲ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਗਤੀਵਿਧੀ ਦਾ ਮੌਜੂਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।