ਚੱਕਰਵਾਤੀ ਤੂਫਾਨ ਬਿਪਰਜੋਏ ਦੇ ਚੱਲਦਿਆਂ 8 ਦਿਨ ਤੱਕ ਅਟਕਿਆ ਰਿਹਾ ਮਾਨਸੂਨ ਹੁਣ ਤੇਜ਼ੀ ਨਾਲ ਅੱਗੇ ਵਧਣ ਲੱਗਿਆ ਹੈ। ਜਿਸਦੇ ਚੱਲਦਿਆਂ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ ਗਰਮੀ ਤੋਂ ਰਾਹਤ ਮਿਲ ਸਕਦੀ ਹੈ । ਮੌਸਮ ਵਿਗਿਆਨੀਆਂ ਮੁਤਾਬਕ ਚੰਡੀਗੜ੍ਹ ਵਿੱਚ 20, 21 ਤੇ 22 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ ।
ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 26.7 ਡਿਗਰੀ ਸੈਲਸੀਅਸ ਦਰਜ ਕੀਤਾ ਗਰਾ ਹੈ, ਜੋ ਆਮ ਦੇ ਬਰਾਬਰ ਰਿਹਾ ਹੈ । ਸੋਮਵਾਰ ਸਵੇਰ ਸਮੇਂ ਤੋਂ ਨਿਕਲੀ ਤੇਜ਼ ਧੁੱਪ ਦੇ ਨਾਲ ਦਿਨ ਸਮੇਂ ਤਾਪਮਾਨ ਵਿੱਚ ਵੱਧ ਰਿਹਾ ਹੈ ।
ਇਹ ਵੀ ਪੜ੍ਹੋ: ਪੰਜਾਬ ਦੇ ਅਫਸਰਾਂ-ਮੁਲਾਜ਼ਮਾਂ ਲਈ ਖੁਸ਼ਖਬਰੀ ! ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਫ੍ਰੀ ਕੀਤਾ ਟੋਲ ਟੈਕਸ
ਦੱਸ ਦਈਏ ਕਿ ਇਸ ਸਾਲ ਜੂਨ ਮਹੀਨੇ ਵਿੱਚ ਆਮ ਨਾਲੋਂ 61 ਫੀਸਦੀ ਮੀਂਹ ਘੱਟ ਪਿਆ ਹੈ। 1 ਜੂਨ ਤੋਂ 19 ਜੂਨ ਤੱਕ ਸ਼ਹਿਰ ਵਿੱਚ ਸਿਰਫ਼ 28.6 MM ਮੀਂਹ ਪਿਆ ਹੈ। ਹਾਲਾਂਕਿ ਇਸ ਸਾਲ ਮਈ ਮਹੀਨੇ ਨੇ ਪਿਛਲੇ 52 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਸਨ । ਇਸ ਸਾਲ ਮਈ ਮਹੀਨੇ ਵਿੱਚ 129 MM ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 161 ਫੀਸਦੀ ਵੱਧ ਹੈ। ਇਸ ਤੋਂ ਪਹਿਲਾਂ ਸਾਲ 1971 ਵਿੱਚ 130.7 MM ਮੀਂਹ ਪਿਆ ਸੀ ।
ਵੀਡੀਓ ਲਈ ਕਲਿੱਕ ਕਰੋ -: