ਪੰਜਾਬ ਸਣੇ ਦਿੱਲੀ, ਹਰਿਆਣਾ ਤੇ ਉੱਤਰ-ਪੂਰਬ ਦੇ ਕਈ ਰਾਜਾਂ ਵਿੱਚ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ । ਹਾਲਾਤ ਇੰਨੇ ਖ਼ਰਾਬ ਹੋ ਗਏ ਹਨ ਕਿ ਦੇਸ਼ ਦੇ 140 ਤੋਂ ਵੱਧ ਸ਼ਹਿਰਾਂ ਵਿੱਚ ਪਿੰਡ ਦੇ ਮੁਕਾਬਲੇ ਰਾਤ ਦਾ ਤਾਪਮਾਨ 60 ਫ਼ੀਸਦੀ ਜ਼ਿਆਦਾ ਹੈ। ਜਿਸ ਕਾਰਨ ਮੌਸਮ ਵਿਭਾਗ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲਗਾਤਾਰ ਚਿਤਾਵਨੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ । ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਪੂਰੇ ਉੱਤਰ ਭਾਰਤ, ਪੱਛਮ, ਦੱਖਣ ਅਤੇ ਉੱਤਰ-ਪੂਰਬ ਦੇ ਕੁਝ ਰਾਜਾਂ ਵਿੱਚ 2 ਜੂਨ ਤੱਕ ਤਾਪਮਾਨ ਹੋਰ ਵੱਧ ਜਾਵੇਗਾ । ਜਿਸ ਕਾਰਨ 2 ਜੂਨ ਤੱਕ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।
ਉੱਥੇ ਹੀ ਪੰਜਾਬ, ਦਿੱਲੀ, ਹਰਿਆਣਾ ਸਣੇ ਕਈ ਰਾਜਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਬਣਿਆ ਹੋਇਆ ਹੈ । ਜਿਸ ਕਾਰਨ ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ-ਝਾਰਖੰਡ ਦੇ ਕਈ ਇਲਾਕਿਆਂ ਵਿੱਚ ਅਗਲੇ ਕੁਝ ਦਿਨਾਂ ਤੱਕ ਤੇਜ਼ ਗਰਮੀ ਦੀ ਲਹਿਰ ਜਾਰੀ ਰਹਿਣ ਵਾਲੀ ਹੈ । ਇਸ ਲਈ ਲੋਕਾਂ ਨੂੰ ਹੁਣ ਤੋਂ ਹੀ ਸਾਵਧਾਨ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਦੀ ਸੜਕ ਹਾਦਸੇ ‘ਚ ਹੋਈ ਮੌਤ
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਹੀਟ ਸਟ੍ਰੋਕ ਤੋਂ ਬਚਣ ਉਪਾਅ ਵੀ ਦਿੱਤੇ ਗਏ ਹਨ। ਜਿਸ ਵਿੱਚ ਮੌਸਮ ਵਿਭਾਗ ਨੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤੇਜ਼ ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਗਰਮੀਆਂ ਵਿੱਚ ਹਲਕੇ ਰੰਗ ਦੇ ਢਿੱਲੇ-ਢਿੱਲੇ ਅਤੇ ਸੂਤੀ ਕੱਪੜੇ ਪਹਿਨੋ। ਧੁੱਪ ਵਿੱਚ ਨਿਕਲਦੇ ਸਮੇਂ ਸਿਰ ਢੱਕ ਕੇ ਰੱਖੋ । ਇਸ ਦੇ ਲਈ ਕੱਪੜੇ, ਟੋਪੀ ਜਾਂ ਛੱਤਰੀ ਦੀ ਵਰਤੋਂ ਕਰੋ। ਪਾਣੀ ਨੂੰ ਉਚਿਤ ਅਤੇ ਨਿਯਮਤ ਅੰਤਰਾਲ ‘ਤੇ ਪੀਂਦੇ ਰਹੋ। ਯਾਤਰਾ ਦੌਰਾਨ ਹਮੇਸ਼ਾ ਆਪਣੇ ਨਾਲ ਪਾਣੀ ਪੀਂਦੇ ਰਹੋ। ਆਪਣੇ ਆਪ ਨੂੰ ਹਾਈਡਰੇਟ ਰੱਖਣ ਲਈ, ਘਰੇਲੂ ਪੀਣ ਵਾਲੇ ਪਦਾਰਥ ਜਿਵੇਂ ਕਿ ਓਆਰਐਸ ਘੋਲ, ਨਾਰੀਅਲ ਪਾਣੀ, ਲੱਸੀ, ਨਿੰਬੂ ਪਾਣੀ ਆਦਿ ਦੀ ਵਰਤੋਂ ਕਰੋ।
ਵੀਡੀਓ ਲਈ ਕਲਿੱਕ ਕਰੋ -: