IMD issues orange alert: ਗਣੇਸ਼ ਚਤੁਰਥੀ ਉਤਸਵ ਮੌਕੇ ਮੌਸਮ ਵਿਭਾਗ ਨੇ ਚੇਤਾਵਨੀ ਨੇ ਲੋਕਾਂ ਦਾ ਤਣਾਅ ਵਧਾ ਦਿੱਤਾ ਹੈ। ਅੱਜ ਪੂਰੇ ਭਾਰਤ ਵਿੱਚ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ ਭਾਰਤ ਦੇ ਮੌਸਮ ਵਿਭਾਗ ਨੇ (IMD) ਨੇ ਮੁੰਬਈ ਵਿੱਚ ਭਾਰੀ ਬਾਰਿਸ਼ ਦੇ ਨਾਲ-ਨਾਲ ਹਾਈ-ਟਾਈਡ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੁੰਬਈ ਵਿੱਚ ਹਾਈ ਟਾਈਡ ਆਉਣ ਦੀ ਸੰਭਾਵਨਾ ਹੈ। ਵਿਭਾਗ ਦੇ ਅਨੁਸਾਰ ਦੁਪਹਿਰ 2: 14 ਵਜੇ ਸਮੁੰਦਰ ਵਿੱਚ ਲਹਿਰਾਂ ਉੱਠ ਸਕਦੀਆਂ ਹਨ। ਇਹ ਅਨੁਮਾਨ ਲਗਾਇਆ ਗਿਆ ਹੈ ਕਿ ਸਮੁੰਦਰ ਦੀਆਂ ਲਹਿਰਾਂ ਦੀ ਉਚਾਈ 4.67 ਮੀਟਰ ਤੱਕ ਉੱਠ ਸਕਦੀਆਂ ਹਨ।
ਇਸ ਦੇ ਮੱਦੇਨਜ਼ਰ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ । ਲੋਕਾਂ ਨੂੰ ਤੱਟਵਰਤੀ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਭਾਰੀ ਬਾਰਿਸ਼ ਦੀ ਚੇਤਾਵਨੀ ਦੇ ਮੱਦੇਨਜ਼ਰ ਕੁਝ ਇਲਾਕਿਆਂ ਵਿੱਚ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਆਉਣ ਦੀ ਹਦਾਇਤ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮੁੰਬਈ, ਠਾਣੇ ਅਤੇ ਮਹਾਂਰਾਸ਼ਟਰ ਦੇ ਕੋਂਕਣ ਖੇਤਰ ਵਿੱਚ ਅੱਜ ਭਾਰੀ ਬਾਰਿਸ਼ ਹੋ ਸਕਦੀ ਹੈ ਅਤੇ ਇਸ ਨਾਲ ਗਣੇਸ਼ ਚਤੁਰਥੀ ਦੇ ਜਸ਼ਨ ਵਿੱਚ ਰੁਕਾਵਟ ਪੈ ਸਕਦੀ ਹੈ।
ਮੌਸਮ ਵਿਭਾਗ ਨੇ ਮੁੰਬਈ ਤੋਂ ਇਲਾਵਾ ਪਾਲਘਰ, ਠਾਣੇ, ਮੁੰਬਈ, ਰਾਏਗੜ ਅਤੇ ਕੋਂਕਣ ਖੇਤਰ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 45 ਤੋਂ 55 ਕਿ.ਮੀ. ਹਵਾਵਾਂ ਇੱਕ ਘੰਟਾ ਦੀ ਰਫਤਾਰ ਨਾਲ ਚੱਲ ਸਕਦੀਆਂ ਹਨ। ਮਹਾਂਰਾਸ਼ਟਰ ਵਿੱਚ ਵਿਦਰਭ ਵਿੱਚ ਅਗਲੇ 48 ਘੰਟਿਆਂ ਦੌਰਾਨ ਭਾਰੀ ਬਾਰਿਸ਼ ਹੋ ਸਕਦੀ ਹੈ।
IMD ਮੁੰਬਈ ਦੇ ਡਿਪਟੀ ਡਾਇਰੈਕਟਰ ਕੇਐਸ ਹੋਸਲੀਕਰ ਨੇ ਕਿਹਾ ਕਿ ਵਿਦਰਭ ਵਿੱਚ ਅਗਲੇ 48 ਘੰਟਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੰਬਈ ਅਤੇ ਠਾਣੇ ਵਿੱਚ ਸ਼ੁੱਕਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਭਾਰੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਵਿਭਾਗ ਅਨੁਸਾਰ ਰਾਏਗੜ੍ਹ ਜ਼ਿਲ੍ਹੇ ਦੇ ਨਾਲ ਲੱਗਦੇ ਮਾਥੇਰਾਨ ਵੇਧਸ਼ਾਲਾ ਵਿੱਚ ਇਸ ਅਰਸੇ ਦੌਰਾਨ 122.20 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।