IMD issues Orange alert: ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਸਣੇ ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਦਾ ਅਸਰ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ‘ਤੇ ਵੀ ਪਵੇਗਾ । ਮੰਗਲਵਾਰ ਤੋਂ ਵੀਰਵਾਰ ਤੱਕ ਯਾਨੀ ਕਿ ਨਵਾਂ ਸਾਲ ਆਉਣ ਤੱਕ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸ਼ੀਤ ਲਹਿਰ ਨਾਲ ਠੰਡ ਵਿੱਚ ਵਾਧਾ ਹੋ ਜਾਵੇਗਾ। ਮੌਸਮ ਵਿਭਾਗ ਨੇ ਦਿੱਲੀ, ਹਰਿਆਣਾ, ਪੰਜਾਬ, ਉਤਰਾਖੰਡ, ਚੰਡੀਗੜ੍ਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਨਾ ਸਿਰਫ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਵੇਗੀ, ਬਲਕਿ ਘੱਟੋ-ਘੱਟ ਤਾਪਮਾਨ ਵਿੱਚ ਵੀ ਤਿੰਨ ਡਿਗਰੀ ਤੱਕ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਵੀ ਮੁਸੀਬਤ ਦਾ ਕਾਰਨ ਬਣ ਸਕਦੀ ਹੈ।
ਦੇਸ਼ ਦੀ ਰਾਜਧਾਨੀ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 20.9 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਦਰਅਸਲ, ਨਵੇਂ ਸਾਲ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਇੱਕ ਵਾਰ ਫਿਰ ਬਰਫਬਾਰੀ ਹੋਈ ਹੈ । ਬਰਫਬਾਰੀ ਸੈਲਾਨੀਆਂ ਲਈ ਇੱਕ ਤੋਹਫ਼ਾ ਲੈ ਕੇ ਆਈ ਹੈ, ਪਰ ਇਸ ਨਾਲ ਸਥਾਨਕ ਲੋਕਾਂ ਦੀਆਂ ਮੁਸੀਬਤਾਂ ਵੀ ਵਧੀਆਂ ਹਨ।
ਪਿਛਲੇ 24 ਘੰਟਿਆਂ ਦੌਰਾਨ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਬਰਫਬਾਰੀ ਅਤੇ ਹਿਮਾਲਿਆ ਵੱਲੋਂ ਤੇਜ਼ ਉੱਤਰੀ ਹਵਾਵਾਂ ਦੇ ਪ੍ਰਭਾਵ ਨੇ ਰਾਜਸਥਾਨ ਦੇ ਬਹੁਤੇ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ । ਰਾਜ ਦੇ ਕਈ ਹਿੱਸੇ ਸ਼ੀਤ ਲਹਿਰ ਅਤੇ ਠੰਡ ਨਾਲ ਪ੍ਰਭਾਵਿਤ ਹੋਏ। ਮੌਸਮ ਵਿਭਾਗ ਦੇ ਡਾਇਰੈਕਟਰ ਰਾਧੇਸ਼ਿਆਮ ਸ਼ਰਮਾ ਨੇ ਕਿਹਾ ਕਿ ਰਾਜ ਵਿੱਚ ਸਰਦੀਆਂ ਦਾ ਪ੍ਰਭਾਵ 31 ਦਸੰਬਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਗੜਬੜ ਪਿਛਲੇ ਦੋ ਦਿਨਾਂ ਤੋਂ ਉੱਤਰੀ ਭਾਰਤ ਵਿੱਚ ਸਰਗਰਮ ਹੋਣ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਅਤੇ ਬਰਫਬਾਰੀ ਹੋਈ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਯੂਪੀ ਦੇ ਪੱਛਮੀ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਤੇਜ਼ ਹਨੇਰੀ ਦੇ ਨਾਲ ਹਲਕੀ ਬਾਰਿਸ਼ ਹੋਈ, ਜਦਕਿ ਪੂਰਬੀ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ ਮੌਸਮ ਠੰਡਾ ਰਿਹਾ । ਜ਼ੋਨਲ ਮੌਸਮ ਵਿਗਿਆਨ ਕੇਂਦਰ ਦੀ ਰਿਪੋਰਟ ਦੇ ਅਨੁਸਾਰ ਰਾਜ ਦੇ ਬਹੁਤੇ ਮੰਡਲਾਂ ਵਿੱਚ ਦਿਨ ਦੇ ਤਾਪਮਾਨ ਵਿੱਚ ਕੋਈ ਖਾਸ ਤਬਦੀਲੀ ਨਹੀਂ ਆਈ ਅਤੇ ਉਨ੍ਹਾਂ ਦੀ ਸਥਿਤੀ ਆਮ ਵਾਂਗ ਬਣੀ ਹੋਈ ਹੈ।
ਇਹ ਵੀ ਦੇਖੋ: ਗੁਰੂ ਦੇ ਸਿੰਘਾਂ ਨੇ ਕਵਿਤਾ ਸੁਣਾ ਕੇ ਦਿੱਤੀ ਸਰਦਾਰਾਂ ਦੀ ਬਹਾਦਰੀ ਉਦਹਾਰਣ, ਤੁਸੀਂ ਵੀ ਜਰੂਰ ਸੁਣੋ