ਉੱਤਰ ਭਾਰਤ ਵਿੱਚ ਇੱਕ ਵਾਰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਦਿੱਲੀ-ਐਨਸੀਆਰ, ਪੰਜਾਬ ਸਣੇ ਦੇਸ਼ ਦੇ 23 ਰਾਜਾਂ ਵਿੱਚ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਅੱਜ ਰਾਜਸਥਾਨ ਵਿੱਚ ਗਰਜ ਅਤੇ ਗੜੇਮਾਰੀ ਨਾਲ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ । IMD ਨੇ ਇਸ ਦੌਰਾਨ ਕਈ ਥਾਵਾਂ ‘ਤੇ 50-60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਜਤਾਇਆ ਹੈ । ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਕੇਰਲ ਵਿੱਚ ਵੀ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਰਾਜਸਥਾਨ ਅਤੇ ਯੂਪੀ ਵਿੱਚ ਮੀਂਹ ਅਤੇ ਗੜੇਮਾਰੀ ਲਈ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ, ਪੱਛਮੀ ਮੱਧ ਪ੍ਰਦੇਸ਼, ਉੜੀਸਾ, ਉੱਤਰਾਖੰਡ,ਹਰਿਆਣਾ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਗੰਗਾ ਪੱਛਮੀ ਬੰਗਾਲ, ਕੇਰਲ ਦੇ ਵੱਖ-ਵੱਖ ਸਥਾਨਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। IMD ਨੇ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਕਰਨਾਟਕ ਅਤੇ ਤਾਮਿਲਨਾਡੂ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ: ਮਨੁੱਖੀ ਤਸਕਰੀ ਖਿਲਾਫ਼ ਮਾਨ ਸਰਕਾਰ ਦਾ ਐਕਸ਼ਨ, SIT ਗਠਿਤ, ਤੁਰੰਤ ਦਰਜ ਹੋਵੇਗੀ FIR
ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ। 27 ਮਈ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਕਿ ਆਮ ਨਾਲੋਂ 7 ਡਿਗਰੀ ਸੈਲਸੀਅਸ ਘੱਟ ਸੀ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 15.7 ਮਿ.ਮੀ. ਮੀਂਹ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: