ਉੱਤਰੀ ਭਾਰਤ ਵਿੱਚ ਠੰਡ ਅਤੇ ਧੁੰਦ ਤੋਂ ਰਾਹਤ ਮਿਲਣ ਦੇ ਨਾਲ-ਨਾਲ ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਧੁੱਪ ਵੀ ਤੇਜ਼ ਨਿਕਲ ਰਹੀ ਹੈ। ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ, ਪਰ ਅਜੇ ਤੱਕ ਠੰਡ ਤੋਂ ਰਾਹਤ ਨਹੀਂ ਮਿਲੇਗੀ । ਮੌਸਮ ਵਿਭਾਗ ਵੱਲੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਕਾਰਨ ਕਈ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਮੀਂਹ ਅਤੇ ਬਰਫਬਾਰੀ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਇਲਾਕਿਆਂ ਵਿੱਚ ਵੀਰਵਾਰ ਨੂੰ ਵੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 19 ਅਤੇ 20 ਫਰਵਰੀ ਨੂੰ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਿਸ ਕਾਰਨ ਉੱਤਰ ਭਾਰਤ ਦੇ ਲੋਕਾਂ ਨੂੰ ਮੁੜ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ 22 ਫਰਵਰੀ ਨੂੰ ਪੰਜਾਬ, ਹਰਿਆਣਾ, ਹਿਮਾਚਲ ਵਿੱਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਬੱਦਲ ਛਾਏ ਰਹਿਣਗੇ । ਇਸ ਦੇ ਨਾਲ ਹੀ ਦੱਖਣੀ ਤਾਮਿਲਨਾਡੂ ਤੋਂ ਇਲਾਵਾ ਕੇਰਲ ਅਤੇ ਲਕਸ਼ਦੀਪ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ । ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: