ਦੇਸ਼ ਵਿੱਚ ਮੌਸਮ ਦਾ ਮਿਜਾਜ਼ ਬਦਲਣ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ । ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਅਗਲੇ 3-4 ਘੰਟਿਆਂ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ ਪੰਜਾਬ,ਰਾਜਸਥਾਨ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਸੋਮਵਾਰ ਨੂੰ ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਦੇ ਵੱਖ-ਵੱਖ ਸਥਾਨਾਂ ‘ਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਨਾਲ ਤੇਜ਼ ਮੀਂਹ ਵੀ ਪੈ ਸਕਦਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜ ਉੱਤਰੀ ਪਾਕਿਸਤਾਨ ਦੇ ਉੱਪਰ ਹੈ। ਉੱਤਰ-ਪੱਛਮੀ ਰਾਜਸਥਾਨ ਅਤੇ ਨਾਲ ਲੱਗਦੇ ਪਾਕਿਸਤਾਨ ਦੇ ਉੱਪਰ ਇੱਕ ਚੱਕਰਵਾਤੀ ਸਰਕੂਲੇਸ਼ਨ ਹੈ। ਹੇਠਲੇ ਪੱਧਰਾਂ ਵਿੱਚ ਇਸ ਪ੍ਰਣਾਲੀ ਤੋਂ ਉੱਤਰ ਪੱਛਮੀ ਮੱਧ ਪ੍ਰਦੇਸ਼ ਤੱਕ ਇੱਕ ਖੁਰਲੀ ਚੱਲ ਰਹੀ ਹੈ। ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਹਨੇਰੀ ਅਤੇ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ, ਜੋ ਕਿ 31 ਮਈ ਤੱਕ ਜਾਰੀ ਰਹਿ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: