IMD predicts heavy rain: ਨਵੀਂ ਦਿੱਲੀ: ਦੇਸ਼ ਭਰ ਵਿੱਚ ਇਨ੍ਹੀਂ ਦਿਨੀਂ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਲਈ ਉੱਤਰ-ਪੂਰਬੀ ਰਾਜਾਂ ਵਿੱਚ ਹੜ੍ਹਾਂ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਬਾਰਿਸ਼ ਕਾਰਨ ਉੜੀਸਾ, ਉਤਰਾਖੰਡ ਅਤੇ ਗੁਜਰਾਤ ਸਣੇ ਕਈ ਰਾਜਾਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਬਿਹਾਰ ਵਿੱਚ ਹੜ੍ਹਾਂ ਕਾਰਨ ਸਥਿਤੀ ਹੋਰ ਵੀ ਬਦਤਰ ਹੋ ਗਈ। ਸ਼ੁੱਕਰਵਾਰ ਨੂੰ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਵੱਧ ਕੇ 82.92 ਲੱਖ ਹੋ ਗਈ ਹੈ । ਉੱਤਰ ਭਾਰਤ ਵਿੱਚ ਵੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 24 ਘੰਟਿਆਂ ਵਿੱਚ ਬਾਰਿਸ਼ ਤੋਂ ਕੋਈ ਰਾਹਤ ਨਹੀਂ ਮਿਲੇਗੀ । ਜਿਸ ਕਾਰਨ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਮਹਾਂਰਾਸ਼ਟਰ ਵਿੱਚ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਮੁੰਬਈ, ਠਾਣੇ, ਰਾਏਗੜ ਅਤੇ ਕੋਂਕਣ ਖੇਤਰਾਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਅਗਲੇ 48 ਘੰਟਿਆਂ ਲਈ ਹੈ। ਪਾਲਘਰ, ਠਾਣੇ, ਮੁੰਬਈ, ਰਾਏਗੜ ਵਿੱਚ ਅਗਲੇ 24 ਘੰਟਿਆਂ ਵਿੱਚ ਭਾਰੀ ਤੂਫਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮਹਾਂਰਾਸ਼ਟਰ ਵਿੱਚ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਮੁੰਬਈ, ਠਾਣੇ, ਰਾਏਗੜ ਅਤੇ ਕੋਂਕਣ ਖੇਤਰਾਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਅਗਲੇ 48 ਘੰਟਿਆਂ ਲਈ ਹੈ। ਪਾਲਘਰ, ਠਾਣੇ, ਮੁੰਬਈ, ਰਾਏਗੜ ਵਿੱਚ ਅਗਲੇ 24 ਘੰਟਿਆਂ ਵਿੱਚ ਭਾਰੀ ਤੂਫਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੇਸ਼ ਭਰ ‘ਚ ਬਾਰਿਸ਼ ਦੀ ਆਸ਼ੰਕਾ
ਸਕਾਈਮੇਟ ਅਨੁਸਾਰ ਪੂਰਬੀ ਰਾਜਸਥਾਨ, ਕੋਂਕਣ ਗੋਆ, ਤੱਟ ਕਰਨਾਟਕ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇੱਕ ਜਾਂ ਦੋ ਥਾਵਾਂ ਤੇ ਭਾਰੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ ਦੇ ਕੁਝ ਹਿੱਸੇ, ਬਿਹਾਰ, ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬ ਭਾਰਤ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਉੜੀਸਾ-ਬੰਗਾਲ ‘ਚ ਹੜ੍ਹ ਵਰਗੇ ਹਾਲਾਤ
ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਦੇ ਕਾਰਨ ਓਡੀਸ਼ਾ ਵਿੱਚ ਲਗਾਤਾਰ ਮੂਸਲਾਧਾਰ ਬਾਰਿਸ਼ ਹੋ ਰਹੀ ਹੈ। ਇਸ ਲਈ ਕਈ ਨਦੀਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਅਤੇ ਕਈ ਨੀਵੇਂ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ । ਬੰਗਾਲ ਦੀ ਖਾੜੀ ਵਿੱਚ ਇੱਕ ਤੋਂ ਬਾਅਦ ਇੱਕ ਬਣੇ ਘੱਟ ਦਬਾਅ ਵਾਲੇ ਚਾਰ ਇਲਾਕਿਆਂ ਦੇ ਪ੍ਰਭਾਵ ਕਾਰਨ ਓਡੀਸ਼ਾ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਈ ਜਿਸ ਕਾਰਨ ਕੁਝ ਥਾਵਾਂ ‘ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ।