IMD predicts widespread rain: ਨਵੀਂ ਦਿੱਲੀ: ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਇੱਕ ਵਾਰ ਫਿਰ ਰਫ਼ਤਾਰ ਫੜੇਗਾ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਉਤਰਾਖੰਡ, ਰਾਜਸਥਾਨ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਆਂਧਰਾ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਕੁਝ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 18-19 ਜੁਲਾਈ ਤੋਂ ਸਰਗਰਮ ਮਾਨਸੂਨ ਦੇ ਨਾਲ ਅਗਲੇ ਤਿੰਨ-ਚਾਰ ਦਿਨਾਂ ਵਿੱਚ ਕਈ ਰਾਜਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਘੰਟਿਆਂ ਵਿੱਚ ਮੁਜ਼ੱਫਰਨਗਰ, ਸ਼ਾਮਲੀ, ਮੇਰਠ, ਹਸਤੀਨਾਪੁਰ, ਬਿਜਨੌਰ, ਨਜੀਬਾਬਾਦ, ਚਾਂਦਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਾਰਿਸ਼ ਆਉਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਦੇ ਬਹੁਤੇ ਇਲਾਕਿਆਂ ਵਿੱਚ ਤਾਪਮਾਨ ਵਿੱਚ ਵਾਧੇ ਕਾਰਨ ਗਰਮੀ ਹੈ, ਜਿਸ ਕਾਰਨ ਲੋਕ ਬਹੁਤ ਪਰੇਸ਼ਾਨ ਹਨ ਅਤੇ ਮੀਂਹ ਦੀ ਉਡੀਕ ਵਿੱਚ ਹਨ । ਰਾਜ ਦੀ ਰਾਜਧਾਨੀ ਲਖਨਊ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਜ਼ਿਆਦਾ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਥਾਵਾਂ ‘ਤੇ ਬਾਰਿਸ਼ ਜਾਰੀ ਹੈ । ਹਿਮਾਚਲ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ । ਹਿਮਾਚਲ ਪ੍ਰਦੇਸ਼ ਦੇ 10 ਜ਼ਿਲ੍ਹਿਆਂ ਵਿੱਚ 20 ਅਤੇ 21 ਜੁਲਾਈ ਨੂੰ ਭਾਰੀ ਬਾਰਿਸ਼ ਦੀ ਚੇਤਾਵਨੀ ਦਿੰਦੇ ਹੋਏ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਮੈਦਾਨੀ ਇਲਾਕਿਆਂ ਵਿੱਚ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਇਸ ਲਈ ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਨੇ ਤਬਾਹੀ ਮਚਾਈ ਹੋਈ ਹੈ । ਰੁਦਰਪ੍ਰਯਾਗ ਵਿੱਚ ਪਹਾੜਾਂ ਤੋਂ ਦਿਹਹੇ ਪੱਥਰਾਂ ਕਾਰਨ ਕੇਦਾਰਨਾਥ ਅਤੇ ਬਦਰੀਨਾਥ ਹਾਈਵੇ ਬੰਦ ਹੋ ਗਏ ਹਨ। ਚਮੋਲੀ ਵਿੱਚ ਵੀ ਅਸਮਾਨ ਤਬਾਹੀ ਮਚਾ ਰਿਹਾ ਹੈ । ਜਿੱਥੇ ਬਾਰਿਸ਼ ਕਾਰਨ ਕਈ ਥਾਵਾਂ ‘ਤੇ ਲੈਂਡਸਲਾਈਡ ਹੋਈ ਹੈ ।