ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਲੂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਭਲਕੇ ਗਰਮੀ ਦਾ ਕਹਿਰ ਆਪਣੇ ਸਿਖਰ ‘ਤੇ ਰਹੇਗਾ, ਜਿਸ ਕਾਰਨ ਦਿੱਲੀ, ਉੱਤਰ ਪ੍ਰਦੇਸ਼, ਹਿਮਾਚਲ ਸਮੇਤ ਕਈ ਹੋਰ ਸੂਬਿਆਂ ਵਿੱਚ ਕੜਾਕੇ ਦੀ ਗਰਮੀ ਤੋਂ ਲੋਕ ਪ੍ਰੇਸ਼ਾਨ ਹੋ ਸਕਦੇ ਹਨ।
ਮਿਲੀ ਜਾਣਕਾਰੀ ਅਨੁਸਾਰ ਦਿੱਲੀ, ਚੰਡੀਗੜ੍ਹ, ਪੰਜਾਬ ਸਮੇਤ ਰਾਜਸਥਾਨ ਵਿੱਚ ਅੱਜ ਤੋਂ ਮੰਗਲਵਾਰ ਤੱਕ ਗਰਮੀ ਦਾ ਕਹਿਰ ਦੇਖਣ ਨੂੰ ਮਿਲੇਗਾ। ਉੱਥੇ ਹੀ ਮੱਧ ਪ੍ਰਦੇਸ਼ ਵਿੱਚ ਅੱਜ ਅਤੇ ਕੱਲ੍ਹ ਗਰਮੀ ਆਪਣੇ ਸਿਖਰਾਂ ‘ਤੇ ਰਹੇਗੀ। ਜੇਕਰ ਉੱਤਰ ਪ੍ਰਦੇਸ਼ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਦੇ ਮੁਤਾਬਕ 18 ਤੋਂ 20 ਅਪ੍ਰੈਲ ਤੱਕ ਹੀਟ ਵੇਵ ਰਹਿਣ ਦੇ ਪੂਰੇ ਅਨੁਮਾਨ ਹਨ। ਇਸ ਦੇ ਨਾਲ ਹੀ ਹਿਮਾਚਲ ਅਤੇ ਜੰਮੂ ਵੀ ਗਰਮੀ ਦੀ ਲਪੇਟ ਵਿੱਚ ਰਹਿਣਗੇ।
ਇਹ ਵੀ ਪੜ੍ਹੋ: ਰੂਸ ਨੇ ਬ੍ਰਿਟਿਸ਼ PM ਦੀ ਐਂਟਰੀ ਕੀਤੀ ਬੈਨ, ਪਾਬੰਦੀਆਂ ‘ਤੇ ਪੁਤਿਨ ਦੀ ਜਵਾਬੀ ਕਾਰਵਾਈ
ਇਸ ਦੇ ਨਾਲ ਹੀ, 18 ਅਪ੍ਰੈਲ ਦੀ ਰਾਤ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸ ਦਾ ਅਸਰ ਉੱਤਰ-ਪੱਛਮੀ ਭਾਰਤ ਦੇ ਮੌਸਮ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਹੇਠ 19 ਅਤੇ 20 ਅਪ੍ਰੈਲ ਨੂੰ ਪੱਛਮੀ ਹਿਮਾਲਿਆ ਖੇਤਰਾਂ ਵਿੱਚ ਅਤੇ 20 ਅਪ੍ਰੈਲ ਨੂੰ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਦੂਜੇ ਪਾਸੇ ਸ਼ੁੱਕਰਵਾਰ ਨੂੰ ਦੇਸ਼ ਦਾ ਸਭ ਤੋਂ ਵੱਧ ਤਾਪਮਾਨ ਪੱਛਮੀ ਬੰਗਾਲ ਦੇ ਬਾਂਕੁੜਾ ਵਿੱਚ 43.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਤਾਪਮਾਨ ਰਾਜਸਥਾਨ ਦੇ ਸੀਕਰ ਵਿੱਚ 17.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”