‘ਅਬ ਕੀ ਬਾਰ 400 ਪਾਰ, ਤੀਜੀ ਵਾਰ ਮੋਦੀ ਸਰਕਾਰ ਦੇ ਨਾਅਰੇ’ ਨਾਲ ਭਾਜਪਾ ਲੋਕ ਸਭਾ ਚੋਣਾਂ ਦੀ ਤਿਆਰੀ ਵਿਚ ਜੁੱਟ ਚੁੱਕੀ ਹੈ। ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ 22 ਜਨਵਰੀ ਨੂੰ ਹੋਵੇਗੀ ਤੇ ਉਸ ਦੇ ਬਾਅਦ ਨਾਗਰਿਕਤਾ (ਸੋਧ) ਅਧਿਨਿਯਮ ਦੇ ਨਿਯਮ ਨੂੰ ਨੋਟੀਫਾਈ ਕੀਤਾ ਜਾ ਸਕਦਾ ਹੈ।
ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਸੀਏਏ ਦੇ ਨਿਯਮ ਨੂੰ ਲਾਗੂ ਕੀਤਾ ਜਾ ਸਕਦਾ ਹੈ। ਸੀਏਏ ਦੇ ਕਾਨੂੰਨ ਤਹਿਤ 31 ਦਸੰਬਰ 2014 ਤੱਕ ਪਾਕਿਸਤਾਨ, ਅਫਗਾਨਿਸਤਾਨ ਤੇ ਬੰਗਲਾਦੇਸ਼ ਤੋਂ ਭਾਰਤ ਆਏ ਸਤਾਏ ਗਏ ਗੈਰ-ਮੁਸਲਿਮ ਪ੍ਰਵਾਸੀਆਂ (ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ) ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕੀਤੀ ਜਾਵੇਗੀ। ਸੰਸਦ ਨੇ ਦਸੰਬਰ 2019 ਵਿੱਚ ਸਬੰਧਤ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਬਾਅਦ ਵਿੱਚ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ, ਇਸਦੇ ਵਿਰੋਧ ਵਿੱਚ ਦੇਸ਼ ਦੇ ਕੁਝ ਹਿੱਸਿਆਂ ਵਿੱਚ ਵਿਸ਼ਾਲ ਪ੍ਰਦਰਸ਼ਨ ਹੋਏ।
ਇਹ ਵੀ ਪੜ੍ਹੋ : 26 ਜਨਵਰੀ ਮੌਕੇ CM ਮਾਨ, ਰਾਜਪਾਲ ਤੇ ਮੰਤਰੀ ਇਨ੍ਹਾਂ ਸ਼ਹਿਰਾਂ ‘ਚ ਲਹਿਰਾਉਣਗੇ ਝੰਡਾ, ਦੇਖੋ ਲਿਸਟ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਮਿਤ ਸ਼ਾਹ ਨੇ ਭਾਜਪਾ ਨੇਤਾਵਾਂ ਦੀ ਇਕ ਬੈਠਕ ਵਿਚ ਕਿਹਾ ਸੀ ਕਿ ਦੇਸ਼ ਵਿਚ ਸੀਏਏ ਨੂੰ ਲਾਗੂ ਹੋਣ ਤੋਂ ਕੋਈ ਨਹੀਂ ਰੋਕ ਸਕਦਾ ਹੈ। ਸੀਏਏ ਨੂੰ ਲਾਗੂ ਕਰਨਾ ਭਾਜਪਾ ਦੀ ਵਚਨਬੱਧਤਾ ਹੈ। ਇਸ ਤੋਂ ਪਹਿਲਾਂ ਵੀ ਅਮਿਤ ਸ਼ਾਹ ਨੇ ਵਿਰੋਧੀ ਪਾਰਟੀਆਂ ‘ਤੇ ਇਸ ਕਾਨੂੰਨ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”