India China Border Faceoff: ਨਵੀਂ ਦਿੱਲੀ: ਗਲਵਾਨ ਘਾਟੀ ਵਿੱਚ ਭਾਰਤ ਅਤੇ ਚੀਨੀ ਫੌਜ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਇੱਕ ਹੋਰ ਨਵਾਂ ਅਪਡੇਟ ਸਾਹਮਣੇ ਆਇਆ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗਲਵਾਨ ਘਾਟੀ ਵਿੱਚ ਰਾਤ ਦੇ ਹਨੇਰੇ ਵਿੱਚ ਹੋਈ ਝੜਪ ਵਿੱਚ ਕਈ ਜਵਾਨ ਨਦੀ ਜਾਂ ਖਾਈ ਵਿੱਚ ਡਿੱਗਣ ਕਾਰਨ ਸ਼ਹੀਦ ਹੋਏ ਹਨ । ਚੀਨੀ ਫੌਜ ਕਿਲ ਲੱਗੇ ਡੰਡੇ ਅਤੇ ਕੰਡਿਆਲੀਆਂ ਤਾਰਾਂ ਨਾਲ ਲਪੇਟੇ ਲੋਹੇ ਦੀਆਂ ਰਾਡ ਨਾਲ ਲੈਸ ਸਨ ਅਤੇ ਪੂਰੀ ਤਿਆਰੀ ਨਾਲ ਆਏ ਸਨ।
ਸੂਤਰਾਂ ਅਨੁਸਾਰ ਭਾਰਤ ਦੇ ਤਕਰੀਬਨ 20 ਫੌਜੀ ਸ਼ਹੀਦ ਹੋ ਚੁੱਕੇ ਹਨ ਅਤੇ ਚੀਨ ਨੂੰ ਵੀ ਇੰਨਾ ਹੀ ਨੁਕਸਾਨ ਹੋਇਆ ਹੈ। ਭਾਰਤ ਦੇ ਜੋ ਜਵਾਨ ਸ਼ਹੀਦ ਹੋਏ ਹਨ ਉਨ੍ਹਾਂ ਵਿੱਚ ਇੱਕ ਕਰਨਲ ਰੈਂਕ ਦਾ ਅਧਿਕਾਰੀ ਵੀ ਸ਼ਾਮਿਲ ਹੈ। ਚੀਨ ਵੱਲੋਂ ਇੱਥੇ 43 ਲੋਕਾਂ ਦਾ ਨੁਕਸਾਨ ਹੋਇਆ ਹੈ । ਉੱਚ-ਪ੍ਰੋਫਾਈਲ ਸੂਤਰਾਂ ਅਨੁਸਾਰ ਚੀਨ ਵੱਲੋਂ ਹੋਏ ਹਮਲੇ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਵੀ ਵਾਧਾ ਹੋ ਸਕਦਾ ਹੈ । ਸੂਤਰਾਂ ਅਨੁਸਾਰ ਚੀਨੀ ਪੱਖ ‘ਤੇ ਗੱਲਬਾਤ ਨੂੰ ਰੋਕਿਆ ਗਿਆ ਹੈ, ਜਿਸ ਅਧਾਰ ‘ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਭਾਰਤੀ ਫੌਜ ਨੇ ਇੱਕ ਅਧਿਕਾਰਤ ਬਿਆਨ ਵੀ ਜਾਰੀ ਕੀਤਾ ਹੈ ਜਿਸ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ 20 ਭਾਰਤੀ ਜਵਾਨ ਸ਼ਹੀਦ ਹੋਏ ਹਨ। ਜਦੋਂ ਕਿ ਪਹਿਲਾਂ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਇੱਕ ਅਧਿਕਾਰੀ ਸਮੇਤ ਤਿੰਨ ਜਵਾਨ ਸ਼ਹੀਦ ਹੋਏ ਹਨ । ਫੌਜ ਦਾ ਕਹਿਣਾ ਹੈ ਕਿ ਗੰਭੀਰ ਰੂਪ ਨਾਲ ਜ਼ਖਮੀ 17 ਜਵਾਨ ਵੀ ਸ਼ਹੀਦ ਹੋਏ ਹਨ । ਇਸਦੇ ਨਾਲ ਹੀ ਫੌਜ ਨੇ ਇਹ ਵੀ ਕਿਹਾ ਕਿ ਫੌਜ ਭਾਰਤ ਦੀ ਪ੍ਰਭੂਸੱਤਾ ਦੀ ਰਾਖੀ ਲਈ ਵਚਨਬੱਧ ਹੈ ।