India Corona tally rises: ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ ਤਿੰਨ ਲੱਖ ਦਾ ਅੰਕੜਾ ਪਾਰ ਕਰ ਗਈ ਹੈ । ਪਿਛਲੇ 24 ਘੰਟਿਆਂ ਵਿੱਚ ਰਿਕਾਰਡ 11,458 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 386 ਮੌਤਾਂ ਹੋਈਆਂ ਹਨ । ਦੇਸ਼ ਵਿੱਚ ਲਗਾਤਾਰ 9 ਦਿਨਾਂ ਤੋਂ ਰੋਜ਼ਾਨਾ 9500 ਤੋਂ ਵੱਖ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ।
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ 3 ਲੱਖ 8 ਹਜ਼ਾਰ 933 ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਜਿਨ੍ਹਾਂ ਵਿੱਚੋਂ 8,884 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 8884 ਲੋਕ ਠੀਕ ਹੋ ਚੁੱਕੇ ਹਨ। ਦਰਅਸਲ, ਵੱਡੀ ਚਿੰਤਾ ਦੀ ਗੱਲ ਹੈ ਕਿ ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਭਾਰਤ ਨੇ ਬ੍ਰਿਟੇਨ ਨੂੰ ਪਿੱਛੇ ਛੱਡ ਕੇ ਦੁਨੀਆਂ ਵਿੱਚ ਚੌਥਾ ਸਥਾਨ ‘ਤੇ ਆ ਗਿਆ ਹੈ । ਭਾਰਤ ਵਿੱਚ ਮਾਮਲੇ ਵਧਣ ਦੀ ਰਫ਼ਤਾਰ ਦੁਨੀਆਂ ਵਿੱਚ ਤੀਜੇ ਨੰਬਰ ‘ਤੇ ਬਣੀ ਹੋਈ ਹੈ। ਅਜਿਹੇ ਵਿੱਚ ਲੱਗ ਰਿਹਾ ਕਿ ਭਾਰਤ ਜਲਦ ਹੀ ਰੂਸ ਨੂੰ ਵੀ ਪਿੱਛੇ ਛੱਡ ਕੇ ਤੀਜੇ ਸਥਾਨ ‘ਤੇ ਪਹੁੰਚ ਜਾਵੇਗਾ ।
ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਸਮੇਂ 1 ਲੱਖ 45 ਹਜ਼ਾਰ ਕੋਰੋਨਾ ਦੇ ਐਕਟਿਵ ਕੇਸ ਹਨ । ਇਨ੍ਹਾਂ ਵਿੱਚ ਸਭ ਤੋਂ ਵੱਧ ਮਹਾਂਰਾਸ਼ਟਰ ਦੇ ਹਨ। ਸੂਬੇ ਵਿੱਚ 48 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ । ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਦਿੱਲੀ, ਤੀਜੇ ਨੰਬਰ ‘ਤੇ ਤਾਮਿਲਨਾਡੂ, ਚੌਥੇ ਨੰਬਰ ‘ਤੇ ਗੁਜਰਾਤ ਤੇ ਪੰਜਵੇਂ ਨੰਬਰ ‘ਤੇ ਪੱਛਮੀ ਬੰਗਾਲ ਹੈ । ਇਨ੍ਹਾਂ ਪੰਜ ਸੂਬਿਆਂ ਵਿੱਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਐਕਟਿਵ ਮਾਮਲੇ ਹਨ।