ਅਕਤੂਬਰ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ ਢਾਈ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,797 ਨਵੇਂ ਕੇਸ ਸਾਹਮਣੇ ਆਏ ਹਨ ਅਤੇ 3,884 ਲੋਕ ਠੀਕ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਕਮੀ ਨਹੀਂ ਆਈ ਹੈ। ਇੱਕ ਦਿਨ ਪਹਿਲਾਂ ਤੱਕ, 30,362 ਐਕਟਿਵ ਕੇਸ ਸਨ। ਇਸ ਦੇ ਨਾਲ ਹੀ ਦੇਸ਼ ‘ਚ ਰੋਜ਼ਾਨਾ ਸਕਾਰਾਤਮਕਤਾ ਦਰ 1.05 ਫੀਸਦੀ ਹੈ।
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਦੇਸ਼ ਵਿੱਚ ਕੋਰੋਨਾ ਦੇ 1,997 ਮਾਮਲੇ ਸਾਹਮਣੇ ਆਏ ਸਨ। ਜਦੋਂ ਕਿ ਅੱਜ ਇਹ ਅੰਕੜਾ 2,797 ਹੋ ਗਿਆ ਹੈ। ਕੱਲ੍ਹ ਦੇ ਮੁਕਾਬਲੇ ਰੋਜ਼ਾਨਾ ਨਵੇਂ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿੱਚ 800 ਕੇਸਾਂ ਦਾ ਵਾਧਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਨਾਲ ਦੇਸ਼ ਵਿੱਚ 5 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ‘ਚ 52,26,778 ਲੱਖ ਆਪਣੀ ਜਾਨ ਗੁਆ ਚੁੱਕੇ ਹਨ। ਇਸ ਤੋਂ ਇਲਾਵਾ ਦੇਸ਼ ‘ਚ 4 ਕਰੋੜ 40 ਲੱਖ 51 ਹਜ਼ਾਰ 228 ਲੋਕ ਕੋਰੋਨਾ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਵੀ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਦੇਸ਼ ਵਿੱਚ ਹੁਣ ਤੱਕ 218 ਕਰੋੜ ਤੋਂ ਵੱਧ ਲੋਕਾਂ ਨੂੰ ਇਹ ਵੈਕਸੀਨ ਦਿੱਤੀ ਜਾ ਚੁੱਕੀ ਹੈ। ਵੈਕਸੀਨ ਦੀਆਂ ਹੁਣ ਤੱਕ 218 ਕਰੋੜ 93 ਲੱਖ 14 ਹਜ਼ਾਰ 422 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਜਲਦੀ ਹੀ ਇਹ ਅੰਕੜਾ 219 ਕਰੋੜ ਦੇ ਅੰਕੜੇ ਨੂੰ ਛੂਹ ਜਾਵੇਗਾ।