India coronavirus cases 17 april 2021 : ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹਰ ਦਿਨ ਕੋਰੋਨਾ ਦੇ ਰਿਪੋਰਟ ਕੀਤੇ ਅੰਕੜੇ ਹੋਰ ਵੀ ਭਿਆਨਕ ਹੁੰਦੇ ਜਾ ਰਹੇ ਹਨ। ਪਿੱਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 2,34,692 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1341 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ ਅਤੇ ਕਰਨਾਟਕ ਇਨ੍ਹਾਂ ਨਵੇਂ ਕੇਸਾਂ ਦੇ ਮਾਮਲਿਆਂ ਵਿੱਚ ਸਭ ਤੋਂ ਅੱਗੇ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 63729 ਅਤੇ ਉੱਤਰ ਪ੍ਰਦੇਸ਼ ਵਿੱਚ 27360 ਨਵੇਂ ਕੇਸ ਸਾਹਮਣੇ ਆਏ ਹਨ। ਦਿੱਲੀ ਵਿੱਚ 19486 ਨਵੇਂ ਕੇਸ ਸਾਹਮਣੇ ਆਏ ਹਨ। ਜਦਕਿ ਛੱਤੀਸਗੜ੍ਹ ਵਿੱਚ 14912 ਅਤੇ ਕਰਨਾਟਕ ਵਿੱਚ 14859 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਪੰਜਾਂ ਰਾਜਾਂ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।
ਕੁੱਲ ਨਵੇਂ ਕੇਸਾਂ ਵਿੱਚੋਂ 59.79 ਫੀਸਦੀ ਕੇਸ ਇਨ੍ਹਾਂ ਪੰਜਾਂ ਰਾਜਾਂ ਦੇ ਹੀ ਹਨ। ਇਕੱਲੇ ਮਹਾਰਾਸ਼ਟਰ ਵਿੱਚ ਹੀ 27.15 ਫੀਸਦੀ ਨਵੇਂ ਕੇਸ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਨਵੀਆਂ ਮੌਤਾਂ ਹੋਈਆਂ ਹਨ, ਜਿੱਥੇ 398 ਲੋਕਾਂ ਦੀ ਮੌਤ ਹੋਈ ਹੈ, ਜਦੋਂਕਿ ਦਿੱਲੀ ਵਿੱਚ 141 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਪਿੱਛਲੇ 24 ਘੰਟਿਆਂ ਵਿੱਚ 1,23,354 ਲੋਕ ਠੀਕ ਹੋਏ ਹਨ ਜਦਕਿ 1341 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਦੇਖੋ : ਕੋਰੋਨਾ ਦਾ ਨਵਾਂ ਰੂਪ- UK ਸਟ੍ਰੇਨ, ਨੌਜਵਾਨਾਂ ਲਈ ਵੀ ਵਧਿਆ ਖ਼ਤਰਾ, ਸੁਣੋ PGI ਡਾਇਰੈਕਟਰ ਕੀ ਕਹਿੰਦੇ