India coronavirus cases today : ਕੋਰੋਨਾ ਦੇ ਰੋਜ਼ਾਨਾ ਮਾਮਲੇ ਪਿੱਛਲੇ ਕਈ ਦਿਨਾਂ ਤੋਂ 3 ਲੱਖ ਦੀ ਸੰਖਿਆ ‘ਤੇ ਬਣੇ ਹੋਏ ਹਨ। ਸ਼ਨੀਵਾਰ ਨੂੰ ਫਿਰ ਕੋਵਿਡ -19 ਸੰਕਰਮਣ ਦੇ 3 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿੱਛਲੇ 24 ਘੰਟਿਆਂ ਦੌਰਾਨ 3 ਲੱਖ 26 ਹਜ਼ਾਰ 98 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 3890 ਲੋਕਾਂ ਦੀ ਮੌਤ ਹੋਈ ਹੈ। ਰਾਹਤ ਦੀ ਗੱਲ ਇਹ ਹੈ ਕਿ ਨਵੇਂ ਅੰਕੜਿਆਂ ਵਿੱਚ, ਇੱਕ ਵਾਰ ਫਿਰ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਨਵੇਂ ਸੰਕਰਮਿਤ ਮਾਮਲਿਆਂ ਨਾਲੋਂ ਜ਼ਿਆਦਾ ਹੈ।
ਇਹ ਵੀ ਪੜ੍ਹੋ : ਭਾਰਤ ‘ਚ ਕੋਰੋਨਾ ਦੀ ਸਥਿਤੀ ਬੇਹੱਦ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਜ਼ਿਆਦਾ ਜਾਨਲੇਵਾ: WHO ਮੁਖੀ
ਨਵੇਂ ਅੰਕੜਿਆਂ ਅਨੁਸਾਰ ਪਿੱਛਲੇ 24 ਘੰਟਿਆਂ ਦੌਰਾਨ 353299 ਮਰੀਜ਼ ਕੋਰੋਨਾ ਤੋਂ ਮੁਕਤ ਹੋਏ ਹਨ। ਜਿਸ ਤੋਂ ਬਾਅਦ ਸਰਗਰਮ ਮਰੀਜ਼ਾਂ ਦੀ ਗਿਣਤੀ 37 ਲੱਖ ਦੇ ਅੰਕੜਿਆਂ ਤੋਂ ਘੱਟ ਕੇ 3673802 ਹੋ ਗਈ ਹੈ। ਇਸ ਤਰ੍ਹਾਂ ਅੱਜ ਦੇ ਮਾਮਲਿਆਂ ਨੂੰ ਸ਼ਾਮਿਲ ਕਰਨ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 2 ਕਰੋੜ 43 ਲੱਖ 72 ਹਜ਼ਾਰ 907 ਹੋ ਗਈ ਹੈ, ਜਦਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 2 ਕਰੋੜ 4 ਲੱਖ 32 ਹਜ਼ਾਰ 898 ਤੱਕ ਪਹੁੰਚ ਗਈ ਹੈ, ਇਸ ਤੋਂ ਇਲਾਵਾ ਮਰਨ ਵਾਲਿਆਂ ਦੀ ਗਿਣਤੀ 2 ਲੱਖ 66 ਹਜ਼ਾਰ 207 ਹੋ ਗਈ ਹੈ।
ਇਹ ਵੀ ਪੜ੍ਹੋ : ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੰਦੋਪਾਧਿਆਏ ਦਾ ਕੋਰੋਨਾ ਕਾਰਨ ਦਿਹਾਂਤ
ਕੋਰੋਨਾ ਵਿਰੁੱਧ ਇਸ ਲੜਾਈ ਵਿੱਚ ਕੋਵਿਡ -19 ਦੀ ਜਾਂਚ ਦੀ ਭੂਮਿਕਾ ਮਹੱਤਵਪੂਰਣ ਹੈ, ਪਿੱਛਲੇ 24 ਘੰਟਿਆਂ ਵਿੱਚ 16,93,093 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਸਕਾਰਾਤਮਕ ਦਰ 19.26 ਫੀਸਦੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਟੀਕਾਕਰਨ ਮੁਹਿੰਮ ਵੀ ਚੱਲ ਰਹੀ ਹੈ। ਅੰਕੜਿਆਂ ਦੇ ਅਨੁਸਾਰ, ਹੁਣ ਤੱਕ 18 ਕਰੋੜ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਪਿੱਛਲੇ 24 ਘੰਟਿਆਂ ਵਿੱਚ 16,93,093 ਵਿਅਕਤੀਆਂ ਨੇ ਕੋਵਿਡ ਵਿਰੋਧੀ ਟੀਕਾ ਲਗਵਾਇਆ ਹੈ, ਜਿਸ ਤੋਂ ਬਾਅਦ ਟੀਕਾ ਲਗਵਾਉਣ ਵਾਲਿਆਂ ਦੀ ਕੁੱਲ ਗਿਣਤੀ 18 ਕਰੋੜ 4 ਲੱਖ 57 ਹਜ਼ਾਰ 579 ਹੋ ਗਈ ਹੈ।