India coronavirus death record: ਨਵੀਂ ਦਿੱਲੀ: ਕੋਰੋਨਾ ਤੋਂ ਮਰਨ ਵਾਲਿਆਂ ਦੇ ਅੰਕੜੇ ਵਿੱਚ ਜ਼ਬਰਦਸਤ ਉਛਾਲ ਆਇਆ ਹੈ । ਪਿਛਲੇ 24 ਘੰਟਿਆਂ ਵਿੱਚ 357 ਲੋਕ ਕੋਰੋਨਾ ਤੋਂ ਲੜਾਈ ਹਾਰ ਗਏ । ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 9996 ਨਵੇਂ ਕੇਸ ਸਾਹਮਣੇ ਆਏ ਹਨ । ਜਿਸ ਤੋਂ ਬਾਅਦ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 2 ਲੱਖ 86 ਹਜ਼ਾਰ 579 ਹੋ ਗਈ ਹੈ ।
ਇਸ ਜਾਨਲੇਵਾ ਬਿਮਾਰੀ ਕਾਰਨ ਹੁਣ ਤੱਕ 8102 ਲੋਕਾਂ ਦੀ ਮੌਤ ਹੋ ਚੁੱਕੀ ਹੈ । ਰਾਹਤ ਦੀ ਗੱਲ ਹੈ ਕਿ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਰਹੀ ਹੈ । ਹੁਣ ਤੱਕ 1 ਲੱਖ 41 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 1 ਲੱਖ 37 ਹਜ਼ਾਰ 448 ਹੈ ।
ਦਰਅਸਲ, ਮਹਾਂਰਾਸ਼ਟਰ ਵਿੱਚ ਕੋਰੋਨਾ ਤੋਂ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ । ਇੱਥੇ ਮਰੀਜ਼ਾਂ ਦੀ ਕੁੱਲ ਗਿਣਤੀ 94 ਹਜ਼ਾਰ ਨੂੰ ਪਾਰ ਕਰ ਗਈ ਹੈ । ਇਸ ਵਿਚੋਂ 3438 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਸਮੇਂ ਰਾਜ ਵਿੱਚ 46 ਹਜ਼ਾਰ ਤੋਂ ਵੱਧ ਸਰਗਰਮ ਕੇਸ ਹਨ । ਇਸ ਤੋਂ ਬਾਅਦ ਤਾਮਿਲਨਾਡੂ ਦੂਜੇ ਨੰਬਰ ‘ਤੇ ਹੈ, ਜਿੱਥੇ ਮਰੀਜ਼ਾਂ ਦੀ ਕੁੱਲ ਗਿਣਤੀ ਲਗਭਗ 37 ਹਜ਼ਾਰ ਹੈ ਅਤੇ 326 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇੱਥੇ ਇਸ ਸਮੇਂ 17 ਹਜ਼ਾਰ ਤੋਂ ਵੱਧ ਸਰਗਰਮ ਮਾਮਲੇ ਹਨ ।
ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮਰੀਜ਼ਾਂ ਦੀ ਗਿਣਤੀ 33 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ । ਇੱਥੇ ਮਰੀਜ਼ਾਂ ਦੀ ਗਿਣਤੀ 32 ਹਜ਼ਾਰ 810 ਹੈ, ਜਿਸ ਵਿੱਚੋਂ 984 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 12 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ । ਦਿੱਲੀ ਵਿੱਚ ਇਸ ਸਮੇਂ 19 ਹਜ਼ਾਰ 581 ਐਕਟਿਵ ਕੇਸ ਹਨ । ਗੁਜਰਾਤ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 21 ਹਜ਼ਾਰ ਤੋਂ ਵੱਧ ਹੈ, ਜਿਸ ਵਿੱਚ 1347 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ।