India COVID-19 tally: ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 2 ਲੱਖ ਨੂੰ ਪਾਰ ਕਰ ਗਈ ਹੈ । ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 8 ਹਜ਼ਾਰ 909 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 24 ਘੰਟਿਆਂ ਵਿੱਚ ਇਸ ਘਾਤਕ ਬਿਮਾਰੀ ਕਾਰਨ 217 ਲੋਕਾਂ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ 4776 ਲੋਕ ਠੀਕ ਹੋ ਗਏ ਹਨ ।
ਹੁਣ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 2 ਲੱਖ 7 ਹਜ਼ਾਰ 615 ਹੈ । ਇਸ ਵਿਚੋਂ 5 ਹਜ਼ਾਰ 815 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਇੱਥੇ ਰਾਹਤ ਦੀ ਗੱਲ ਹੈ ਕਿ ਕੋਰੋਨਾ ਨਾਲ ਲੜਾਈ ਵਿੱਚ ਤਕਰੀਬਨ 50 ਪ੍ਰਤੀਸ਼ਤ ਭਾਵ 1 ਲੱਖ 303 ਮਰੀਜ਼ ਠੀਕ ਹੋ ਚੁੱਕੇ ਹਨ । ਇਸ ਸਮੇਂ ਦੇਸ਼ ਵਿੱਚ ਸਰਗਰਮ ਕੇਸਾਂ ਦੀ ਕੁੱਲ ਗਿਣਤੀ 1 ਲੱਖ 1 ਹਜ਼ਾਰ 497 ਹੈ । ਪਿਛਲੇ ਦਿਨਾਂ ਵਿੱਚ ਮਰੀਜ਼ਾਂ ਦੀ ਰਿਕਵਰੀ ਦੀ ਦਰ ਤੇਜ਼ੀ ਨਾਲ ਵੱਧ ਰਹੀ ਹੈ ।
ਦਰਅਸਲ, ਦੇਸ਼ ਵਿੱਚ ਮਹਾਂਰਾਸ਼ਟਰ ਕੋਰੋਨਾ ਤੋਂ ਸਭ ਤੋਂ ਪ੍ਰਭਾਵਿਤ ਹੈ । ਇੱਥੇ ਮਰੀਜ਼ਾਂ ਦੀ ਕੁੱਲ ਗਿਣਤੀ 72 ਹਜ਼ਾਰ ਨੂੰ ਪਾਰ ਕਰ ਗਈ ਹੈ । ਹੁਣ ਤੱਕ 2 ਹਜ਼ਾਰ 465 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਜਦੋਂ ਕਿ 31 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ । ਇਸ ਵੇਲੇ 38 ਹਜ਼ਾਰ 502 ਐਕਟਿਵ ਕੇਸ ਹਨ । ਇਸ ਤੋਂ ਇਲਾਵਾ ਤਾਮਿਲਨਾਡੂ ਦੂਜੇ ਨੰਬਰ ‘ਤੇ ਹੈ, ਇੱਥੇ ਹੁਣ ਤੱਕ 24 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 197 ਲੋਕਾਂ ਦੀ ਮੌਤ ਹੋ ਚੁੱਕੀ ਹੈ ।
ਕੋਰੋਨਾ ਦੇ ਕੁੱਲ ਮਾਮਲਿਆਂ ਵਿੱਚ ਰਾਜਧਾਨੀ ਦਿੱਲੀ ਤੀਜੇ ਨੰਬਰ ‘ਤੇ ਹੈ । ਹੁਣ ਤੱਕ ਇੱਥੇ 22 ਹਜ਼ਾਰ 132 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 556 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 9243 ਵਿਅਕਤੀ ਠੀਕ ਹੋ ਚੁੱਕੇ ਹਨ । ਇਸ ਦੇ ਨਾਲ ਹੀ ਗੁਜਰਾਤ ਵਿੱਚ ਮਰੀਜ਼ਾਂ ਦੀ ਕੁੱਲ ਸੰਖਿਆ 17 ਹਜ਼ਾਰ 617 ਹੋ ਗਈ ਹੈ, ਜਿਸ ਵਿੱਚ 1092 ਲੋਕਾਂ ਦੀ ਮੌਤ ਹੋ ਚੁੱਕੀ ਹੈ।