ਉੱਤਰੀ ਭਾਰਤ ਗੰਭੀਰ ਗਰਮੀ ਦੀ ਲਹਿਰ ਦੀ ਲਪੇਟ ਵਿੱਚ ਹੈ। ਕੜਕਦੀ ਧੁੱਪ ਤੋਂ ਲੋਕ ਪ੍ਰੇਸ਼ਾਨ ਹਨ। ਗਰਮੀ ਕਾਰਨ ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕ ਸ਼ਾਮ ਨੂੰ ਵੀ ਬਾਹਰ ਨਹੀਂ ਨਿਕਲ ਰਹੇ ਹਨ। ਗਰਮ ਹਵਾਵਾਂ ਨੇ ਲੋਕਾਂ ਦੀ ਹਾਲਤ ਤਰਸਯੋਗ ਕਰ ਦਿੱਤੀ ਹੈ। ਇਸ ਦੌਰਾਨ ਤਿੰਨ ਰਾਜਾਂ ਉੱਤਰ ਪ੍ਰਦੇਸ਼, ਬਿਹਾਰ ਅਤੇ ਉੜੀਸਾ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਭਿਆਨਕ ਗਰਮੀ ਕਾਰਨ ਦਰਜਨਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਬਿਹਾਰ, ਯੂਪੀ, ਉੜੀਸਾ ਵਿੱਚ ਭਿਆਨਕ ਗਰਮੀ ਅਤੇ ਹੀਟ ਸਟ੍ਰੋਕ ਕਾਰਨ 100 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ। ਉੱਤਰ ਪ੍ਰਦੇਸ਼, ਬਿਹਾਰ ਸਮੇਤ ਉੱਤਰ ਭਾਰਤ ਇਨ੍ਹੀਂ ਦਿਨੀਂ ਗਰਮੀ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ ਐਤਵਾਰ ਤੱਕ ਉੱਤਰ ਪ੍ਰਦੇਸ਼ ‘ਚ ਪਹੁੰਚਣ ਦੀ ਉਮੀਦ ਸੀ ਪਰ ਹੁਣ 20 ਜੂਨ ਤੋਂ ਬਾਅਦ ਪਹੁੰਚਣ ਦੀ ਉਮੀਦ ਹੈ। ਯੂਪੀ ਅਤੇ ਬਿਹਾਰ ਦੋਵੇਂ ਹੀ ਸੂਬੇ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਯੂਪੀ ਦੇ ਬਲੀਆ ਦੇ ਜ਼ਿਲ੍ਹਾ ਹਸਪਤਾਲ ਵਿੱਚ 11 ਜੂਨ ਤੋਂ ਹੁਣ ਤੱਕ ਘੱਟੋ-ਘੱਟ 83 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਵਿੱਚੋਂ 54 ਲੋਕਾਂ ਦੀ ਮੌਤ ਤਾਪਮਾਨ ਅਤੇ ਗਰਮੀ ਕਾਰਨ ਹੋਈ ਹੈ। ਬਲੀਆ ਦੇ ਚੀਫ਼ ਮੈਡੀਕਲ ਅਫ਼ਸਰ ਜਯੰਤ ਕੁਮਾਰ ਨੇ ਮਾਮਲੇ ਦੀ ਰਿਪੋਰਟ ਇਲਾਕੇ ਦੇ ਜ਼ਿਲ੍ਹਾ ਮੈਜਿਸਟ੍ਰੇਟ ਰਵਿੰਦਰ ਕੁਮਾਰ ਨੂੰ ਭੇਜ ਦਿੱਤੀ ਸੀ। ਦੱਸਿਆ ਗਿਆ ਕਿ 15 ਜੂਨ ਨੂੰ ਜ਼ਿਲ੍ਹਾ ਹਸਪਤਾਲ ਵਿੱਚ 154 ਮਰੀਜ਼ ਦਾਖ਼ਲ ਹੋਏ ਸਨ। ਜਿਨ੍ਹਾਂ ਵਿੱਚੋਂ 23 ਦੀ ਮੌਤ ਹੋ ਗਈ। ਇਸ ਤੋਂ ਬਾਅਦ 16 ਜੂਨ ਨੂੰ 137 ਮਰੀਜ਼ ਦਾਖਲ ਹੋਏ, ਜਿਨ੍ਹਾਂ ਵਿਚ 20 ਮਰੀਜ਼ਾਂ ਦੀ ਮੌਤ ਹੋ ਗਈ ਅਤੇ 17 ਜੂਨ ਨੂੰ 11 ਮਰੀਜ਼ਾਂ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਬਿਹਾਰ ਅਤੇ ਓਡੀਸ਼ਾ ਵੀ ਕੜਾਕੇ ਦੀ ਗਰਮੀ ਦੀ ਲਪੇਟ ‘ਚ ਹਨ। ਬਿਹਾਰ ਵਿੱਚ 45 ਲੋਕਾਂ ਦੀ ਮੌਤ ਹੋ ਗਈ। 18 ਜੂਨ ਨੂੰ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ। ਉੜੀਸਾ ਵਿੱਚ ਗਰਮੀ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਹੈ। ਯਾਨੀ ਤਿੰਨ ਰਾਜਾਂ ਵਿੱਚ ਗਰਮੀ ਕਾਰਨ 100 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ।