ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਬੇਕਾਬੂ ਹੁੰਦੀ ਜਾ ਰਹੀ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3275 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 55 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 3010 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ । ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 19 ਹਜ਼ਾਰ 719 ਹੋ ਗਈ ਹੈ । ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 23 ਹਜ਼ਾਰ 975 ਹੋ ਗਈ ਹੈ। ਇਸ ਤੋਂ ਬੁੱਧਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 3,205 ਮਾਮਲੇ ਸਾਹਮਣੇ ਆਏ ਸੀ।
ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਰੋਨਾ ਵਾਇਰਸ ਦੇ 1354 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਜਦੋਂ ਕਿ ਲਾਗ ਦੀ ਦਰ 7.64 ਪ੍ਰਤੀਸ਼ਤ ਸੀ। ਸਿਹਤ ਵਿਭਾਗ ਅਨੁਸਾਰ ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਜਾਂਚ ਲਈ 17 ਹਜ਼ਾਰ 732 ਨਮੂਨਿਆਂ ਦੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ
ਦੱਸ ਦੇਈਏ ਕਿ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾ ਵਾਇਰਸ ਵੈਕਸੀਨ ਦੀਆਂ 189 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ । ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਬੁੱਧਵਾਰ ਸ਼ਾਮ 7 ਵਜੇ ਤੱਕ 18 ਤੋਂ 59 ਸਾਲ ਦੀ ਉਮਰ ਦੇ ਲੋਕਾਂ ਨੂੰ ਕੁੱਲ 43 ਹਜ਼ਾਰ 28 ਸਾਵਧਾਨੀ ਵਾਲੀਆਂ ਖੁਰਾਕਾਂ ਦਿੱਤੀਆਂ ਗਈਆਂ।
ਵੀਡੀਓ ਲਈ ਕਲਿੱਕ ਕਰੋ -: