ਦੇਸ਼ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਦੀ ਰਫ਼ਤਾਰ ਹੁਣ ਘੱਟ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਭਾਰਤ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਮਾਮਲਿਆਂ ਵਿੱਚ ਕਮੀ ਦਰਜ ਕੀਤੀ ਜਾ ਰਹੀ ਹੈ।
ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 1,65,553 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 3460 ਲੋਕਾਂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! ਉਮੀਦਵਾਰਾਂ ਲਈ ਬੈਨਰ ਜਾਰੀ
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ 2,76,309 ਲੋਕਾਂ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਐਤਵਾਰ ਨੂੰ ਭਾਰਤ ਵਿੱਚ ਕੋਰੋਨਾ ਕੇਸਾਂ ਦਾ ਕੁੱਲ ਅੰਕੜਾ 2,78,94,800 ਹੋ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੁੱਲ 3,25,972 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਹੁਣ ਤੱਕ ਕੁੱਲ 2,54,54,320 ਲੋਕ ਕੋਰੋਨਾ ਤੋਂ ਠੀਕ ਹੋ ਗਏ ਹਨ।
ਅੰਕੜਿਆਂ ਅਨੁਸਾਰ ਭਾਰਤ ਵਿੱਚ ਇਸ ਸਮੇਂ ਕੋਰੋਨਾ ਦੇ 21,14,508 ਐਕਟਿਵ ਕੇਸ ਹਨ। ਉੱਥੇ ਹੀ ਦੂਜੇ ਪਾਸੇ ਜੇ ਅਸੀਂ ਦੇਸ਼ ਵਿੱਚ ਚੱਲ ਰਹੇ ਟੀਕਾਕਰਨ ਦੀ ਗੱਲ ਕਰੀਏ ਤਾਂ ਦੇਸ਼ ਵਿੱਚ ਹੁਣ ਤੱਕ ਕੁੱਲ 21,20,66,614 ਖੁਰਾਕ ਦਿੱਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਕੋਰੋਨਾ ਸੰਕਟ ਵਿਚਾਲੇ PM ਮੋਦੀ ਅੱਜ ਕਰਨਗੇ ਮਨ ਕੀ ਬਾਤ, ਇਨ੍ਹਾਂ ਮੁੱਦਿਆਂ ‘ਤੇ ਕਰ ਸਕਦੇ ਹਨ ਚਰਚਾ
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਕਾਰਨ ਦੇਸ਼ ਵਿੱਚ ਮੌਤ ਦਰ 1.16 ਪ੍ਰਤੀਸ਼ਤ ਹੈ ਜਦੋਂ ਕਿ ਰਿਕਵਰੀ ਰੇਟ 90 ਪ੍ਰਤੀਸ਼ਤ ਤੋਂ ਵੱਧ ਹੈ। ਐਕਟਿਵ ਕੇਸ ਘੱਟ ਕੇ 8 ਪ੍ਰਤੀਸ਼ਤ ਤੋਂ ਵੀ ਘੱਟ ਹੋ ਗਏ ਹਨ। ਕੋਰੋਨਾ ਐਕਟਿਵ ਕੇਸ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਨੰਬਰ ‘ਤੇ ਹੈ । ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ ਦੇ ਮਾਮਲੇ ਵਿਚ ਵੀ ਭਾਰਤ ਦੂਜੇ ਨੰਬਰ ‘ਤੇ ਹੈ, ਜਦੋਂਕਿ ਦੁਨੀਆ ਵਿੱਚ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਇਹ ਵੀ ਦੇਖੋ: ਅਭੈ ਚੌਟਾਲਾ ਨੇ ਰਗੜ ਦਿੱਤਾ ਦੀਪ ਸਿੱਧੂ, ਕਿਹਾ ਸੰਘ ਦੇ ਇਸ਼ਾਰੇ ‘ਤੇ ਹਿੰਦੂ-ਸਿੱਖ ਫੁੱਟ ਪਵਾ ਰਿਹਾ!