ਭਾਰਤ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਵੀਰਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 1033 ਨਵੇਂ ਮਾਮਲੇ ਸਾਹਮਣੇ ਆਏ। ਜਿਸ ਤੋਂ ਬਾਅਦ ਭਾਰਤ ਵਿੱਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,30,31,958 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 11,639 ਹੋ ਗਈ ਹੈ ।
ਦੱਸ ਦੇਈਏ ਕਿ ਦੇਸ਼ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 11,639 ਰਹਿ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.03 ਫੀਸਦੀ ਹੈ। ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.76 ਪ੍ਰਤੀਸ਼ਤ ਹੈ। ਇਸਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਤੋਂ ਪੀੜਤ 43 ਮਰੀਜ਼ਾਂ ਦੀ ਮੌਤ ਹੋਈ ਹੈ।
ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ 0.23 ਫ਼ੀਸਦੀ ਸਕਾਰਤਮਕਤਾ ਦਰ ਰਿਕਾਰਡ ਕੀਤੀ ਗਈ ਹੈ, ਜਦਕਿ ਹਫ਼ਤਾਵਾਰੀ ਸਕਾਰਤਮਕਤਾ ਦਰ 0.22 ਫ਼ੀਸਦੀ ਰਿਕਾਰਡ ਕੀਤੀ ਗਈ ਹੈ। ਸਿਹਤ ਮੰਤਰਾਲੇ ਅਨੁਸਾਰ ਬੀਤੇ 24 ਘੰਟਿਆਂ ਦੌਰਾਨ 4,82,039 ਸੈਂਪਲ ਲਏ ਗਏ ਹਨ। ਹੁਣ ਤੱਕ ਦੇਸ਼ ਵਿੱਚ 79.25 ਕਰੋੜ ਲੋਕਾਂ ਦੇ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।
ਗੌਰਤਲਬ ਹੈ ਕਿ ਪਿਛਲੇ ਸਾਲ 4 ਮਈ ਨੂੰ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 20 ਮਿਲੀਅਨ ਅਤੇ 23 ਜੂਨ, 2021 ਨੂੰ, ਇਹ 30 ਮਿਲੀਅਨ ਨੂੰ ਪਾਰ ਕਰ ਗਈ ਸੀ। ਇਸ ਸਾਲ 26 ਜਨਵਰੀ ਨੂੰ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸਨ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”