ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹਾਲਾਂਕਿ ਇਹ ਗਿਣਤੀ ਇੱਕ ਵਾਰ ਫਿਰ ਇੱਕ ਹਜ਼ਾਰ ਤੋਂ ਘੱਟ ਹੋ ਗਈ ਹੈ । ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 975 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੋਰੋਨਾ ਨੂੰ ਹਰਾਉਣ ਵਾਲਿਆਂ ਦੀ ਗਿਣਤੀ ਵਿੱਚ ਵੀ ਗਿਰਾਵਟ ਆਈ ਹੈ। ਇਸ ਦੌਰਾਨ 796 ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ ਇਸ ਦੌਰਾਨ 4 ਲੋਕਾਂ ਦੀ ਮੌਤ ਹੋਈ ਹੈ। ਭਾਰਤ ਵਿੱਚ ਹੁਣ ਤੱਕ ਕੁੱਲ 5,21,747 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਜ਼ਿਆਦਾ ਵਾਧਾ ਦੇਖਣ ਨੂੰ ਨਹੀਂ ਮਿਲਿਆ ਹੈ। ਪਰ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਇੱਕ ਵਾਰ ਫਿਰ ਤੋਂ ਵਧਣੀ ਸ਼ੁਰੂ ਹੋ ਗਈ ਹੈ। ਇਹ ਇਸ ਲਈ ਵੀ ਹੈ ਕਿਉਂਕਿ ਰਿਕਵਰੀ ਵਿੱਚ ਕਮੀ ਦੇਖਣ ਨੂੰ ਮਿਲੀ ਹੈ। ਮੰਤਰਾਲੇ ਦੇ ਅਨੁਸਾਰ ਕੋਰੋਨਾ ਦੇ ਐਕਟਿਵ ਕੇਸ 11,366 ਹੋ ਗਏ ਹਨ ਜਦਕਿ ਰਿਕਵਰੀ ਦੀ ਕੁੱਲ ਗਿਣਤੀ ਵੀ 4,25,07,834 ਹੋ ਗਈ ਹੈ।
ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ । ਸਰਕਾਰ ਮੁਤਾਬਕ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋਇਆ ਹੈ । ਇਸ ਦੇ ਨਾਲ ਹੀ NCR ਦੀ ਹਾਲਤ ਵੀ ਇਹੀ ਹੈ, ਨੋਇਡਾ ਅਤੇ ਗਾਜ਼ੀਆਬਾਦ ਵਿੱਚ ਬੱਚਿਆਂ ਨੂੰ ਕੋਰੋਨਾ ਦਾ ਜ਼ਿਆਦਾ ਖ਼ਤਰਾ ਦੇਖਣ ਨੂੰ ਮਿਲ ਰਿਹਾ ਹੈ। ਬੱਚਿਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਇੱਥੋਂ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਦਿੱਲੀ ਵਿੱਚ ਸ਼ੁੱਕਰਵਾਰ ਨੂੰ 24 ਘੰਟਿਆਂ ਵਿੱਚ ਕੋਰੋਨਾ ਦੇ 366 ਨਵੇਂ ਮਾਮਲੇ ਦਰਜ ਕੀਤੇ ਗਏ ਸਨ , ਜਦਕਿ ਕੋਰੋਨਾ ਪਾਜ਼ਿਟੀਵਿਟੀ ਰੇਟ 3.95 ਫ਼ੀਸਦੀ ਤੱਕ ਪਹੁੰਚ ਗਿਆ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”