India records highest spike: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15 ਲੱਖ ਦੇ ਪਾਰ ਪਹੁੰਚ ਗਈ ਹੈ । ਦੇਸ਼ ਵਿੱਚ ਪਹਿਲੀ ਵਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 52 ਹਜ਼ਾਰ 123 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 775 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 15 ਲੱਖ 83 ਹਜ਼ਾਰ 792 ਹੋ ਗਈ ਹੈ । ਇਨ੍ਹਾਂ ਵਿਚੋਂ 5 ਲੱਖ 28 ਹਜ਼ਾਰ 242 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 34 ਹਜ਼ਾਰ 968 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 10 ਲੱਖ 20 ਹਜ਼ਾਰ 582 ਵਿਅਕਤੀ ਠੀਕ ਵੀ ਹੋਏ ਹਨ।
ਕੋਰੋਨਾ ਵਾਇਰਸ ਦੇ ਮਾਮਲੇ ਵਿੱਚ ਇੱਕ ਚੰਗੀ ਖ਼ਬਰ ਇਹ ਹੈ ਕਿ ਹੁਣ ਟੈਸਟਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਆਈਸੀਐਮਆਰ ਦੇ ਅੰਕੜਿਆਂ ਅਨੁਸਾਰ 29 ਜੁਲਾਈ ਨੂੰ 4,46,642 ਲੋਕਾਂ ਦਾ ਟੈਸਟ ਕੀਤਾ ਗਿਆ ਸੀ । ਉੱਥੇ ਹੀ ਹੁਣ ਤੱਕ ਕੁੱਲ 1,81,90,382 ਲੋਕਾਂ ਦਾ ਟੈਸਟ ਕੀਤਾ ਗਿਆ ਹੈ।
ਮਹਾਂਰਾਸ਼ਟਰ ਵਿੱਚ ਕੋਵਿਡ -19 ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬੁੱਧਵਾਰ ਨੂੰ ਇੱਥੇ 9211 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 298 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਰਾਜ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 14463 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋ ਚੁੱਕੇ ਲੋਕਾਂ ਦਾ ਅੰਕੜਾ 2,39,755 ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 1035 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 26 ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਦਿੱਲੀ ਵਿੱਚ ਮੌਤਾਂ ਦਾ ਅੰਕੜਾ 3907 ਹੋ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1,33,310 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਇੱਥੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 89 ਫ਼ੀਸਦੀ ਹੋ ਗਈ ਹੈ।