India records single-day spike: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਵਾਧਾ ਜਾਰੀ ਹੈ। ਦੇਸ਼ ਵਿੱਚ 24 ਘੰਟਿਆਂ ਦੌਰਾਨ 22,771 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼ ਭਰ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 648,315 ਹੋ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਸਮੇਂ 2,35,433 ਸਰਗਰਮ ਕੇਸ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ 18,655 ਹੋ ਗਈ ਹੈ । ਉੱਥੇ ਹੀ ਕੋਵਿਡ-19 ਟੀਨ ਠੀਕ ਹੋਏ ਮਰੀਜ਼ਾਂ ਦੀ ਗਿਣਤੀ 3,94,226 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 442 ਲੋਕਾਂ ਦੀ ਮੌਤ ਹੋ ਗਈ ਤੇ ਇਸਦੇ ਨਾਲ ਹੀ 14,335 ਲੋਕਾਂ ਨੂੰ ਛੁੱਟੀ ਦਿੱਤੀ ਗਈ ਹੈ।
ਦੇਸ਼ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਪ੍ਰਭਾਵ ਮਹਾਂਰਾਸ਼ਟਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਇੱਕ ਦਿਨ ਵਿੱਚ 6364 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਇੱਕ ਦਿਨ ਵਿੱਚ ਸਭ ਤੋਂ ਵੱਧ ਹਨ। ਇਸ ਦੇ ਨਾਲ ਹੀ ਰਾਜ ਵਿੱਚ ਪੀੜਤਾਂ ਦੀ ਕੁੱਲ ਸੰਖਿਆ ਇੱਕ ਲੱਖ 92 ਹਜ਼ਾਰ 990 ਹੋ ਗਈ ਹੈ । ਇਸਦੇ ਨਾਲ ਹੀ ਸੂਬੇ ਵਿੱਚ 24 ਘੰਟਿਆਂ ਦੌਰਾਨ 198 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 8376 ਹੋ ਗਈ ਹੈ ।
ਇਸ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਕੋਰੋਨਾ ਬੇਕਾਬੂ ਨਜ਼ਰ ਆ ਰਿਹਾ ਹੈ। ਸ਼ੁੱਕਰਵਾਰ ਨੂੰ ਰਾਜ ਵਿਚ ਤਕਰੀਬਨ 2520 ਮਾਮਲੇ ਸਾਹਮਣੇ ਆਏ । ਇਸ ਦੇ ਨਾਲ, ਦਿੱਲੀ ਵਿੱਚ ਕੁੱਲ ਕੋਰੋਨਾ ਮਾਮਲੇ 94,600 ਤੋਂ ਪਾਰ ਹੋ ਗਏ ਹਨ। ਇਸ ਤੋਂ ਇਲਾਵਾ ਤਾਮਿਲਨਾਡੂ ਵਿੱਚ ਕੋਰੋਨਾ ਵਾਇਰਸ ਦੇ ਲਗਭਗ 4,329 ਮਾਮਲੇ ਸਾਹਮਣੇ ਆਏ ਹਨ । ਇਸ ਨਾਲ ਰਾਜ ਵਿੱਚ ਕੋਰੋਨਾ ਦੀ ਲਾਗ ਦੀ ਗਿਣਤੀ ਇੱਕ ਲੱਖ ਨੂੰ ਪਾਰ ਕਰ ਗਈ ਹੈ ।