ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਮਾਮਲੇ ਸਾਹਮਣੇ ਆਉਣੇ ਸ਼ੁਰੂ ਗਏ ਹਨ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 1,150 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 83 ਲੋਕਾਂ ਦੀ ਮੌਤ ਹੋ ਗਈ ਹੈ । ਇਸ ਸਮੇਂ ਐਕਟਿਵ ਕੇਸਾਂ ਦੀ ਕੁੱਲ ਗਿਣਤੀ 11,365 ਹੈ । 83 ਮੌਤਾਂ ਦੇ ਨਾਲ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ 5,21,656 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਸਰਗਰਮ ਮਾਮਲਿਆਂ ਵਿੱਚ ਕੁੱਲ ਸੰਕਰਮਣਾਂ ਦਾ 0.03 ਪ੍ਰਤੀਸ਼ਤ ਹੈ, ਜਦੋਂ ਕਿ ਰਾਸ਼ਟਰੀ ਕੋਵਿਡ-19 ਦੀ ਰਿਕਵਰੀ ਦਰ 98.76 ਪ੍ਰਤੀਸ਼ਤ ਹੈ।
ਇੱਕ ਦਿਨ ਵਿੱਚ ਕੋਰੋਨਾ ਦੇ 1,150 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਸੰਕ੍ਰਮਿਤ ਹੋ ਚੁੱਕੇ ਲੋਕਾਂ ਦੀ ਗਿਣਤੀ ਵੱਧ ਕੇ 4,30,34,217 ਹੋ ਗਈ ਹੈ। ਦੇਸ਼ ਵਿੱਚ ਸਰਗਰਮ ਕੋਰੋਨਾ ਮਾਮਲਿਆਂ ਵਿੱਚ 24 ਘੰਟਿਆਂ ਦੀ ਮਿਆਦ ਵਿੱਚ 147 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ । ਮੰਤਰਾਲੇ ਦੇ ਅਨੁਸਾਰ ਰੋਜ਼ਾਨਾ ਸਕਾਰਾਤਮਕਤਾ ਦਰ 0.24 ਪ੍ਰਤੀਸ਼ਤ ਅਤੇ ਹਫ਼ਤਾਵਾਰ ਸਕਾਰਾਤਮਕਤਾ ਦਰ 0.23 ਪ੍ਰਤੀਸ਼ਤ ਦਰਜ ਕੀਤਾ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਦੇਸ਼ ਵਿੱਚ ਜਿੱਥੇ ਇੱਕ ਪਾਸੇ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ, ਉੱਥੇ ਹੀ ਕੁਝ ਰਾਜ ਅਜਿਹੇ ਵੀ ਹਨ ਜਿੱਥੇ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ । ਕੇਂਦਰੀ ਸਿਹਤ ਸਕੱਤਰ ਨੇ ਕੋਰੋਨਾ ਦੀ ਵਧਦੀ ਸਕਾਰਾਤਮਕ ਦਰ ਅਤੇ ਮਾਮਲਿਆਂ ਨੂੰ ਲੈ ਕੇ ਪੰਜ ਰਾਜਾਂ ਨੂੰ ਪੱਤਰ ਲਿਖਿਆ ਹੈ। ਇਨ੍ਹਾਂ ਰਾਜਾਂ ਵਿੱਚ ਕੇਰਲਾ, ਮਿਜ਼ੋਰਮ, ਮਹਾਰਾਸ਼ਟਰ, ਦਿੱਲੀ ਅਤੇ ਹਰਿਆਣਾ ਸ਼ਾਮਿਲ ਹਨ । ਇਨ੍ਹਾਂ ਪੰਜਾਂ ਰਾਜਾਂ ਵਿੱਚ ਕੋਰੋਨਾ ਦੇ ਵਧੇਰੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਤੋਂ ਬਾਅਦ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਇੱਕ ਪੱਤਰ ਲਿਖ ਕੇ ਦੁਹਰਾਇਆ ਹੈ ਕਿ ਉਹ ਕੋਰੋਨਾ ਵਿਰੁੱਧ ਲੜਾਈ ਵਿੱਚ ਜਾਂਚ, ਟ੍ਰੈਕ, ਇਲਾਜ, ਟੀਕਾਕਰਨ ਆਦਿ ਦੀ ਨਿਗਰਾਨੀ ਕਰਨ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”