ਭਾਰਤ ਵਿੱਚ ਕੋਰੋਨਾ ਮਾਮਲਿਆਂ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 12 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ ਈ ਦਿਨ ਪਹਿਲਾਂ ਸਾਹਮਣੇ ਆਏ ਮਾਮਲਿਆਂ ਦੇ ਮੁਕਾਬਲੇ 4 ਹਜ਼ਾਰ ਜ਼ਿਆਦਾ ਹਨ। ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ 12, 210 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 58 ਹਜ਼ਾਰ ਤੋਂ ਜ਼ਿਆਦਾ ਪਹੁੰਚ ਚੁੱਕੀ ਹੈ। ਇਸ ਦੌਰਾਨ 11 ਮਰੀਜ਼ਾਂ ਦੀ ਮੌਤ ਵੀ ਦਰਜ ਕੀਤੀ ਗਈ ਹੈ। ਉੱਥੇ ਹੀ 7624 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ।
ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 58,215 ਹੋ ਗਈ ਹੈ। ਇਸ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4,26,74,712 ‘ਤੇ ਪਹੁੰਚ ਗਈ ਹੈ। ਦੇਸ਼ ਵਿੱਚ ਰਿਕਵਰੀ ਦਰ 98.65% ਹੈ। ਇਸਦੇ ਨਾਲ ਹੀ ਰੋਜ਼ਾਨਾ ਸਕਾਰਤਮਕਤਾ ਦਰ 2.35% ਤੇ ਹਫ਼ਤਾਵਾਰੀ ਦਰ 2.38% ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, Online ਮਿਲੇਗਾ ਜਾਇਦਾਦਾਂ ਦਾ ਵੇਰਵਾ, ਧੋਖਾਧੜੀ ਤੋਂ ਬਚਣਗੇ ਲੋਕ
ਦੱਸ ਦੇਈਏ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਬੁੱਧਵਾਰ ਨੂੰ ਕੋਰੋਨਾ ਸੰਕ੍ਰਮਣ ਦੇ 1375 ਨਵੇਂ ਮਾਮਲੇ ਸਾਹਮਣੇ ਆਏ ਅਤੇ ਸੰਕ੍ਰਮਣ ਦਰ 7.01 ਫ਼ੀਸਦੀ ਰਹੀ ਹੈ। ਹਾਲਾਂਕਿ ਸੰਕ੍ਰਮਣ ਨਾਲ ਮੌਤ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਵਿਭਾਗ ਨੇ ਬੁਲੇਟਿਨ ਵਿੱਚ ਕਿਹਾ ਹੈ ਕਿ ਬੁੱਧਵਾਰ ਨੂੰ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 19,15,905 ਹੋ ਗਈ।
ਵੀਡੀਓ ਲਈ ਕਲਿੱਕ ਕਰੋ -: