ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਵਧਦੇ ਕੋਰੋਨਾ ਮਾਮਲਿਆਂ ਵਿਚਾਲੇ ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,781 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 18 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 8,537 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਦੱਸ ਦੇਈਏ ਕਿ ਐਤਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 12,899 ਮਾਮਲੇ ਸਾਹਮਣੇ ਆਏ ਸਨ।
ਸਿਹਤ ਮੰਤਰਾਲੇ ਨੇ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 76 ਹਜ਼ਾਰ ਨੂੰ ਪਾਰ ਕਰ ਗਈ ਹੈ । ਦੇਸ਼ ਵਿੱਚ ਇਸ ਸਮੇਂ ਕੋਰੋਨਾ ਦੇ 76,700 ਐਕਟਿਵ ਕੇਸ ਹਨ। ਰੋਜ਼ਾਨਾ ਸਕਾਰਾਤਮਕਤਾ ਦਰ 4.32 ਪ੍ਰਤੀਸ਼ਤ ਹੈ ਜਦੋਂ ਕਿ ਹਫ਼ਤਾਵਾਰ ਸਕਾਰਾਤਮਕਤਾ ਦਰ 2.62 ਪ੍ਰਤੀਸ਼ਤ ਹੋ ਗਈ ਹੈ। ਹੁਣ ਤੱਕ ਕੁੱਲ 4 ਕਰੋੜ 27 ਲੱਖ 7 ਹਜ਼ਾਰ 900 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ 5 ਲੱਖ 24 ਹਜ਼ਾਰ 873 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਅਗਨੀਪਥ ਖਿਲਾਫ਼ ਭਾਰਤ ਬੰਦ ‘ਤੇ ਪੰਜਾਬ ‘ਚ ਹਾਈ ਅਲਰਟ ਜਾਰੀ, ਆਰਮੀ ਭਰਤੀ ਕੇਂਦਰਾਂ ਦੀ ਵਧਾਈ ਗਈ ਸੁਰੱਖਿਆ
ਦੱਸ ਦੇਈਏ ਕਿ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 43,311,049 ਹੋ ਗਈ ਹੈ। ਸਿਹਤ ਮੰਤਰਾਲੇ ਅਨੁਸਾਰ ਬੀਤੇ 24 ਘੰਟਿਆਂ ਵਿੱਚ 18 ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 524,873 ਹੋ ਗਈ।
ਵੀਡੀਓ ਲਈ ਕਲਿੱਕ ਕਰੋ -: