ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ । ਦੇਸ਼ ਵਿੱਚ ਲਗਾਤਾਰ ਦੂਜੇ ਦਿਨ 12 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 12,847 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ, ਭਾਰਤ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 63,063 ਹੋ ਗਈ ਹੈ ।
ਭਾਰਤ ਵਿੱਚ ਹੁਣ ਤੱਕ ਕੋਰੋਨਾ ਦੇ 4,32,70,577 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ 4,26,82,697 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਕੁੱਲ 7,985 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਮੇਂ ਦੇਸ਼ ਭਰ ਵਿੱਚ ਕੁੱਲ 63,063 ਮਰੀਜ਼ ਇਲਾਜ ਅਧੀਨ ਹਨ। ਦੇਸ਼ ਵਿੱਚ ਹੁਣ ਤੱਕ ਕੁੱਲ 5,24,817 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: CM ਮਾਨ ਬੋਲੇ- ‘ਲੀਡਰਾਂ-ਸਰਕਾਰਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ, ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ’
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਇਹ ਅੰਕੜਾ 8 ਹਜ਼ਾਰ ਕੇਸ ਪ੍ਰਤੀਦਿਨ ਦੇ ਕਰੀਬ ਬਣਾਇਆ ਸੀ। ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਬੀਤੇ ਦੋ ਦਿਨਾਂ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਕੋਰੋਨਾ ਦੀ ਹਫ਼ਤਾਵਾਰੀ ਸੰਕ੍ਰਮਣ ਦਰ 2.38 ਫ਼ੀਸਦੀ ਹੈ, ਜਦਕਿ ਮੌਤ ਦਰ 1.21 ਫ਼ੀਸਦੀ ਹੈ। ਰਾਸ਼ਟਰੀ ਰਾਜਧਾਨੀ ਵਿੱਚ ਵੀਰਵਾਰ ਨੂੰ ਕੋਰੋਨਾ ਦੇ 1375 ਮਾਮਲਿਆਂ ਦੇ ਮੁਕਬਾਲੇ ਸ਼ੁੱਕਰਵਾਰ ਨੂੰ 1323 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਸਡੌਰਾਂ ਦਿੱਲੀ ਵਿੱਚ 2 ਮੌਤਾਂ ਵੀ ਦਰਜ ਕੇਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: